ਬਲਾਚੌਰ/ਪੋਜੇਵਾਲ (ਤਰਸੇਮ ਕਟਾਰੀਆ)-ਬਲਾਚੌਰ-ਹੁਸ਼ਿਆਰਪੁਰ ਮੁੱਖ ਮਾਰਗ 'ਤੇ ਬੀਤੀ ਰਾਤ ਮਜਾਰੀ ਨੇੜੇ ਇਕ ਮੋਹਿੰਦਰਾ ਜੀਪ ਅਤੇ ਅਣਪਛਾਤੇ ਵਾਹਨ ਦੀ ਜ਼ਬਰਦਸਤ ਟੱਕਰ ਹੋਣ ਕਾਰਨ ਜੀਪ ਚਾਲਕ ਦੀ ਮੌਕੇ 'ਤੇ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮੋਹਿੰਦਰਾ ਜੀਪ ਨੂੰ ਚੰਦੂ ਵਾਸੀ ਡੰਗੋਲੀ ਜ਼ਿਲ੍ਹਾ ਊਨਾ ਤੋਂ ਚਲਾ ਕੇ ਬਲਾਚੌਰ ਸਾਈਡ ਤੋਂ ਗੜ੍ਹਸ਼ੰਕਰ ਸਾਈਡ ਜਾ ਰਿਹਾ ਸੀ। ਜਦੋਂ ਉਹ ਉਕਤ ਸਥਾਨ 'ਤੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਕਿਸੇ ਤੇਜ਼ ਰਫ਼ਤਾਰ ਵੱਡੇ ਵਾਹਨ ਨੇ ਟੱਕਰ ਮਾਰੀ, ਜਿਸ ਨਾਲ ਜੀਪ ਦੇ ਦੋ ਟੁਕੜੇ ਹੋ ਗਏ ਬਾਡੀ ਟੁੱਟ ਕੇ ਖਤਾਨਾ ’ਚ ਜਾ ਪਲਟੀ ਅਤੇ ਜੀਪ ਵਿਚ ਸੜਕੇ ਖਤਾਨ ’ਚ ਜਾ ਵੱਜੀ।
ਇਹ ਵੀ ਪੜ੍ਹੋ: ਜਲੰਧਰ ਦੇ ਵਿਜੇ ਜਿਊਲਰ ਡਕੈਤੀ ਮਾਮਲੇ 'ਚ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਵੱਡੇ ਖ਼ੁਲਾਸੇ
ਮੌਕੇ ’ਤੇ ਪਹੁੰਚੇ ਲੋਕਾਂ ਅਤੇ ਪੁਲਸ ਵੱਲੋਂ ਡਰਾਈਵਰ ਨੂੰ ਗੱਡੀ ਵਿਚੋਂ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ, ਜਿੱਥੇ ਪੁਲਸ ਸੜਕ ਸੁਰੱਖਿਆ ਫੋਰਸ ਵੱਲੋਂ ਗੱਡੀਆਂ ਨੂੰ ਸਾਈਡ 'ਤੇ ਕਰਵਾ ਕੇ ਰਸਤਾ ਚਾਲੂ ਕਰਵਾਇਆ। ਬਲਾਚੌਰ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: ਪੰਜਾਬ 'ਚ ਬਦਲੇਗਾ ਮੌਸਮ! ਦੋ ਦਿਨ ਮੀਂਹ ਦੀ ਵੱਡੀ ਭਵਿੱਖਬਾਣੀ, Alert ਰਹਿਣ ਇਹ ਜ਼ਿਲ੍ਹੇ
ਇਹ ਵੀ ਪੜ੍ਹੋ: ਪਾਕਿ ਡੌਂਕਰ ਮਿੱਠੂ ਬਾਰੇ ਖੁੱਲ੍ਹੇ ਵੱਡੇ ਰਾਜ਼! ਡੌਂਕੀ ਲਾ ਰਹੇ ਨੌਜਵਾਨਾਂ ਨੂੰ ਬੰਦੀ ਬਣਾ ਕੇ ਕ੍ਰਿਪਟੋ ਐਪ ਜ਼ਰੀਏ ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ
ਜਲੰਧਰ ਦੇ ਵਿਜੇ ਜਿਊਲਰ ਡਕੈਤੀ ਮਾਮਲੇ 'ਚ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਵੱਡੇ ਖ਼ੁਲਾਸੇ
NEXT STORY