ਜਲੰਧਰ (ਜ.ਬ.)-ਦਿਹਾਤ ਦੇ ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ’ਤੇ ਸਥਿਤ ਅੱਡਾ ਬੱਲਾਂ ਗੇਟ ਦੇ ਸਾਹਮਣੇ ਸਰਮਸਤਪੁਰ ਵਿਖੇ ਇਕ ਪ੍ਰਵਾਸੀ ਵਿਅਕਤੀ ਵੱਲੋਂ ਰੋਡ ਕ੍ਰਾਸ ਕੀਤੇ ਜਾਣ ਦੌਰਾਨ ਤੇਜ਼ ਰਫ਼ਤਾਰ ਆ ਰਹੀ ਅਣਪਛਾਤੀ ਕਾਰ ਵੱਲੋਂ ਜ਼ਬਰਦਸਤ ਟੱਕਰ ਮਾਰੇ ਜਾਣ ਕਾਰਨ ਪ੍ਰਵਾਸੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਰਾਹਗੀਰਾਂ ਵੱਲੋਂ ਐੱਸ. ਐੱਸ. ਐੱਫ਼. ਦੀ ਟੀਮ ਨੂੰ ਦਿੱਤੀ ਗਈ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਅਤੇ ਥਾਣਾ ਮਕਸੂਦਾਂ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ: ਮੂਸੇਵਾਲਾ ਦੇ ਮਾਪਿਆਂ ਨੂੰ ਇਨਸਾਫ਼ ਦੇਣ 'ਚ ਜਾਣਬੁੱਝ ਕੇ ਅੜਿੱਕਾ ਪਾ ਰਹੇ CM ਮਾਨ: ਸੁਖਪਾਲ ਖਹਿਰਾ
ਐੱਸ. ਐੱਸ. ਐੱਫ. ਟੀਮ ਦੇ ਇੰਚਾਰਜ ਏ. ਐੱਸ. ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਅੱਡਾ ਬੱਲਾਂ ਗੇਟ ਦੇ ਸਾਹਮਣੇ ਸਰਮਸਤਪੁਰ ਵਿਖੇ ਹਾਈਵੇਅ ’ਤੇ ਐਕਸੀਡੈਂਟ ਹੋਇਆ ਹੈ, ਜਿਸ ’ਚ ਇਕ ਪ੍ਰਵਾਸੀ ਵਿਅਕਤੀ ਦੀ ਮੌਤ ਹੋ ਗਈ ਹੈ। ਮੌਕੇ ’ਤੇ ਪਹੁੰਚੀ ਐੱਸ. ਐੱਸ. ਐੱਫ਼. ਟੀਮ ਨੇ ਦੇਖਿਆ ਤਾਂ ਪਤਾ ਲੱਗਿਆ ਕਿ ਇਕ ਪ੍ਰਵਾਸੀ ਵਿਅਕਤੀ ਦਿਨੇਸ਼ ਕੁਮਾਰ ਪੁੱਤਰ ਲਾਲੂ ਜੋ ਕਿ ਰੋਡ ਨੂੰ ਕਰਾਸ ਕਰ ਰਿਹਾ ਸੀ ਤੇ ਇਕ ਤੇਜ਼ ਰਫਤਾਰ ਅਣਪਛਾਤੀ ਕਾਰ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਰੋਡ ਨੂੰ ਕਰਾਸ ਕਰ ਰਹੇ ਪ੍ਰਵਾਸੀ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਕਾਰ ਚਾਲਕ ਕਾਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਇਸ ਸਾਰੇ ਮਾਮਲੇ ਸਬੰਧੀ ਮ੍ਰਿਤਕ ਪ੍ਰਵਾਸੀ ਵਿਅਕਤੀ ਦੇ ਸਾਥੀਆਂ ਨੇ ਰੋਸ ਵਜੋਂ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ ਉੱਤੇ ਧਰਨਾ ਲਗਾ ਕੇ ਜਾਮ ਲਗਾ ਦਿੱਤਾ।

ਐੱਸ. ਐੱਚ. ਓ. ਮਕਸੂਦਾਂ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੌਕੇ ’ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੀ ਟੀਮ ਦੀ ਇੰਚਾਰਜ ਏ. ਐੱਸ. ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਪ੍ਰਵਾਸੀ ਇੰਨੇ ਗੁੱਸੇ ਵਿਚ ਸਨ ਕਿ ਸਾਡੀ ਟੀਮ ਨੂੰ ਵੀ ਖਤਰਾ ਸੀ ਕਿ ਸਾਡੀ ਗੱਡੀ ਦੀ ਭੰਨ ਤੋੜ ਨਾ ਕਰ ਦੇਣ। ਉਪਰੰਤ ਐੱਸ. ਐੱਸ. ਐੱਫ. ਟੀਮ ਦੇ ਇੰਚਾਰਜ ਵੱਲੋਂ ਥਾਣਾ ਕਰਤਾਰਪੁਰ ਵਿਖੇ ਸੂਚਿਤ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਸਾਡੀ ਹੱਦਬੰਦੀ ਨਹੀਂ ਹੈ ਥਾਣਾ ਮਕਸੂਦਾਂ ਦੀ ਹੱਦਬੰਦੀ ਹੈ। ਫਿਰ ਜਦੋਂ ਉਨ੍ਹਾਂ ਵਲੋਂ ਮਕਸੂਦਾਂ ਥਾਣਾ ਵਿਖੇ ਫੋਨ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਸਾਡੇ ਏਰੀਏ ਵਿਚ ਨਹੀਂ ਪੈਂਦਾ ਹੈ ਥਾਣਾ ਕਰਤਾਰਪੁਰ ਵਿਚ ਪੈਂਦਾ ਹੈ।
ਇਹ ਵੀ ਪੜ੍ਹੋ: ਗੁਰੂਘਰਾਂ 'ਚ ਅਚਾਨਕ ਹੋ ਗਈ ਅਨਾਊਂਸਮੈਂਟ! ਧਿਆਨ ਦੇਣ ਪੰਜਾਬੀ, ਅਗਲੇ 10 ਦਿਨਾਂ ਤੱਕ...
ਇਸ ਤੋਂ ਬਾਅਦ ਐੱਸ. ਐੱਸ. ਐੱਫ. ਦੀ ਟੀਮ ਦੇ ਇੰਚਾਰਜ ਏ. ਐੱਸ. ਆਈ. ਰਣਜੀਤ ਵੱਲੋਂ ਕੰਟਰੋਲ ਰੂਮ ਵਿਖੇ ਸੂਚਿਤ ਕੀਤਾ ਗਿਆ ਤਾਂ ਮੌਕੇ ’ਤੇ ਪਹੁੰਚੀ ਪੁਲਸ ਫੋਰਸ ਵੱਲੋਂ ਘਟਨਾ ਸਥਲ ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਵਿਚ ਲਿਆ ਗਿਆ। ਜਿਸ ਦੌਰਾਨ ਥਾਣਾ ਮਕਸੂਦਾਂ ਅਤੇ ਥਾਣਾ ਕਰਤਾਰਪੁਰ ਦੀ ਪੁਲਸ ਦੇ ਮੁਖੀਆਂ ਸਮੇਤ ਪੁਲਸ ਟੀਮ ਵੀ ਮੌਕੇ ’ਤੇ ਪਹੁੰਚ ਗਈ। ਐੱਸ. ਐੱਚ. ਓ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਆਸ ਪਾਸ ਲੱਗੇ ਸੀ. ਸੀ.ਟੀ.ਵੀ. ਕੈਮਰੇ ਦੀ ਫੁਟੇਜ ਕਢਵਾਏ ਜਾਵੇਗੀ ਤਾਂ ਜੋ ਉਕਤ ਵਾਹਨ ਦਾ ਪਤਾ ਲੱਗ ਸਕੇ, ਜੋ ਹਾਦਸਾ ਕਰਕੇ ਮੌਕੇ ਤੋਂ ਫਰਾਰ ਹੋਇਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਵੱਡੀ ਅਪਡੇਟ! ਹੁਣ ਪਰਿਵਾਰ ਨੂੰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹੜ੍ਹ ਪੀੜਤ ਕਿਸਾਨਾਂ ਨੇ SDM ਦਫ਼ਤਰ ਦਾ ਕੀਤਾ ਘਿਰਾਓ, ਸਰਕਾਰ ਖ਼ਿਲਾਫ਼ ਕੱਢੀ ਭੜਾਸ
NEXT STORY