ਟਾਂਡਾ ਉੜਮੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)-ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ 'ਤੇ 22 ਜੂਨ ਦੀ ਸ਼ਾਮ ਨੂੰ ਸਿਲਵਰ ਓਕ ਸਕੂਲ ਨੇੜੇ ਵਾਪਰੇ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਟਾਂਡਾ ਪੁਲਸ ਨੇ ਹੁਣ ਇਸ ਹਾਦਸੇ ਲਈ ਜ਼ਿੰਮੇਵਾਰ ਬੁਲਟ ਮੋਟਰਸਾਈਕਲ ਸਵਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ ਕੀਤਾ ਜਾਰੀ
ਐਡੀਸ਼ਨਲ ਐੱਸ. ਐੱਚ. ਓ. ਮਨਿੰਦਰ ਕੌਰ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਹਾਦਸੇ ਕਾਰਨ ਮੌਤ ਦਾ ਸ਼ਿਕਾਰ ਹੋਏ ਵਿਅਕਤੀ ਕੁਲਦੀਪ ਸਿੰਘ ਦੇ ਪੁੱਤਰ ਜਗਰੂਪ ਸਿੰਘ ਵਾਸੀ ਪਿੰਡ ਖੱਸਣ (ਭੁਲੱਥ) ਕਪੂਰਥਲਾ ਦੇ ਬਿਆਨ ਦੇ ਆਧਾਰ 'ਤੇ ਬੁਲਟ ਮੋਟਰਸਾਈਕਲ ਸਵਾਰ ਹਰਪ੍ਰੀਤ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਪਿੰਡ ਭੂਲਪੁਰ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਜਗਰੂਪ ਨੇ ਦੱਸਿਆ ਕਿ ਤੇਜ਼ ਰਫ਼ਤਾਰੀ ਅਤੇ ਲਾਪਰਵਾਹੀ ਨਾਲ ਬੁਲਟ ਮੋਟਰਸਾਈਕਲ ਚਲਾਉਂਦੇ ਹੋਏ ਮੁਲਜ਼ਮ ਨੇ ਉਸ ਦੇ ਪਿਤਾ ਦੇ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੀ ਸੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋਏ ਸਨ ਅਤੇ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਸਨ। ਇਸ ਦੌਰਾਨ ਬੀਤੇ ਦਿਨ ਉਨ੍ਹਾਂ ਦੀ ਮੌਤ ਹੋ ਗਈ। ਪੁਲਸ ਨੇ ਹੁਣ ਮਾਮਲਾ ਦਰਜ ਕੀਤਾ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ ਲਹਿਰਾਉਣ ਦੀ ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ ਕੀਤਾ ਜਾਰੀ
NEXT STORY