ਨਵਾਂਸ਼ਹਿਰ (ਕਾਲੀਆ)- ਨਵਾਂਸ਼ਹਿਰ–ਬਲਾਚੌਰ ਮੁੱਖ ਮਾਰਗ 'ਤੇ ਸਥਿਤ ਮੈਕਡੋਨਲ ਦੇ ਕੋਲ ਵੀਰਵਾਰ ਦੁਪਹਿਰ ਨੂੰ ਇਕ ਬੱਸ ਅਤੇ ਸਕੂਟਰ ਦੇ ਵਿੱਚ ਹੋਈ ਟੱਕਰ ਵਿੱਚ ਇਕ ਬਜ਼ੁਰਗ ਦੀ ਮੌਤ ਹੋ ਗਈ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਬਲਾਚੌਰ ਦੇ ਐੱਸ. ਐੱਚ. ਓ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਕਰੀਬ ਸੱਤ ਵਜੇ ਪਿੰਡ ਕੰਗਣਾ ਬੇਟ ਨਿਵਾਸੀ ਗੁਰਦੇਵ ਸਿੰਘ ਆਪਣੇ ਸਕੂਟਰ 'ਤੇ ਸਵਾਰ ਹੋ ਕੇ ਪਿੰਡ ਬੀਰੋਵਾਲ ਗੁਰਦੁਆਰਾ ਤੋਂ ਪਾਠ ਕਰਨੇ ਦੇ ਉਪਰੰਤ ਆਪਣੇ ਪਿੰਡ ਕੰਗਣਾ ਬੇਟ ਨੂੰ ਵਾਪਸ ਜਾ ਰਿਹਾ ਸੀ ਕਿ ਇਸੇ ਦੌਰਾਨ ਕਿਸੇ ਬੱਸ ਨੇ ਉਸ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਜਿਸ ਦੇ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਐੱਸ. ਐੱਚ. ਓ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਉਸ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਲਾਚੌਰ ਪਹੁੰਚਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਘਟਨਾ ਸਥਾਨ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਤੋਂ ਬੱਸ ਦੀ ਤਲਾਸ਼ ਕੀਤੀ ਜਾ ਰਹੀ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਨਵਾਂਸ਼ਹਿਰ ਵਿਖੇ ਛੱਪੜ 'ਚ ਡੁੱਬਣ ਕਾਰਨ 12 ਸਾਲਾ ਬੱਚੇ ਦੀ ਮੌਤ, ਚਾਰ ਭੈਣਾਂ ਦਾ ਸੀ ਇਕਲੌਤਾ ਭਰਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਜਲੰਧਰ ਜ਼ਿਲ੍ਹੇ 'ਚ ਸੱਪ ਦੇ ਡੰਗਣ ਦੇ 122 ਕੇਸ ਰਿਪੋਰਟ, ਸਟਾਫ਼ ਨੂੰ ਇਲਾਜ ਸਬੰਧੀ ਹਦਾਇਤ ਜਾਰੀ
NEXT STORY