ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਿੰਡ ਰਾਜਧਨ ਨੇੜੇ ਦਰਖੱਤ ਦਾ ਟਾਹਣਾ ਟੁੱਟ ਕੇ ਡਿੱਗਣ ਕਾਰਨ ਉਸ ਦੀ ਲਪੇਟ ਵਿਚ ਆਏ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਇਹ ਮੰਦਭਾਗਾ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮਿਆਣੀ ਨਿਵਾਸੀ ਪਿਓ-ਪੁੱਤਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਪਰਤ ਰਹੇ ਸਨ ਕਿ ਜਦੋਂ ਉਹ ਖੱਖਾਂ ਫਾਟਕ ਨੇੜੇ ਸਟਾਰ ਵੈਸ਼ਣੋ ਢਾਬਾ ਕੋਲ ਪਹੁੰਚੇ ਤਾਂ ਤੇਜ਼ ਹਨੇਰੀ ਕਾਰਨ ਸਫ਼ੈਦੇ ਦਾ ਇਕ ਵੱਡਾ ਦਰਖੱਤ ਉਨ੍ਹਾਂ 'ਤੇ ਡਿੱਗ ਗਿਆ।
ਇਸ ਹਾਦਸੇ ਵਿਚ ਮੋਟਰ ਸਾਈਕਲ ਦੇ ਪਿੱਛੇ ਬੈਠੇ ਵਿਅਕਤੀ ਦੀ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਸਰਬਜੀਤ ਸਿੰਘ ਪੁੱਤਰ ਸ਼ੰਕਰ ਸਿੰਘ ਵਾਸੀ ਮਿਆਣੀ ਵਜੋਂ ਹੋਈ ਹੈ ਜਦਕਿ ਅਰਸ਼ਦੀਪ ਸਿੰਘ ਪੁੱਤਰ ਸਰਬਜੀਤ ਸਿੰਘ ਜ਼ਖ਼ਮੀ ਹੋਰ ਗਿਆ। ਇਸ ਸਬੰਧੀ ਟਾਂਡਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਅਗਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਜਲੰਧਰ ਪੁਲਸ ਦੇ ਦੋ ਮੁਲਾਜ਼ਮਾਂ ਦਾ ਹੈਰਾਨ ਕਰਦਾ ਕਾਰਾ, ਲੋਕਾਂ ਨੇ ਘੇਰਾ ਪਾ ਭਾਰਤ-ਪਾਕਿ ਸਰਹੱਦ ਤੋਂ ਕੀਤੇ ਕਾਬੂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਦਿਹਾਤੀ ਤੇ ਮਹਾਨਗਰ ’ਚ ਵਧ ਰਹੇ ਖੁਦਕੁਸ਼ੀਆਂ ਦੇ ਮਾਮਲੇ ਚਿੰਤਾ ਦਾ ਵਿਸ਼ਾ
NEXT STORY