ਜਲੰਧਰ (ਸ਼ੋਰੀ)- ਨੈਸ਼ਨਲ ਜੀ. ਟੀ. ਰੋਡ ਨੇੜੇ ਸ਼ਹੀਦ ਭਗਤ ਸਿੰਘ ਕਾਲੋਨੀ ਸੀਵਰ ਲੇਨ ਨੇੜੇ ਦੁਪਹਿਰ ਸਮੇਂ ਇਕ ਤੇਜ਼ ਰਫ਼ਤਾਰ ਮਿੰਨੀ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਮੋਟਰਸਾਈਕਲ ਨੁਕਸਾਨਿਆ ਗਿਆ ਅਤੇ ਚਾਲਕ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਦੀ ਮੌਤ ਹੋ ਗਈ। ਬਾਈਕ ਦੇ ਪਿੱਛੇ ਬੈਠਾ ਵਿਅਕਤੀ ਵੀ ਜ਼ਖ਼ਮੀ ਹੋ ਗਿਆ ਅਤੇ ਲੋਕਾਂ ਨੇ ਉਸ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ।
ਮ੍ਰਿਤਕ ਦੀ ਪਛਾਣ ਰਾਜੇਸ਼ ਕੁਮਾਰ (37) ਪੁੱਤਰ ਸੰਤਰਾਮ ਵਾਸੀ ਰਾਜਾ ਗਾਰਡਨ ਕਾਲੋਨੀ ਗਦਈਪੁਰ ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਦੀ ਪਛਾਣ ਮੁਕੇਸ਼ ਵਾਸੀ ਸਲੇਮਪੁਰ-ਮੁਸਲਮਾਨਾਂ ਵਜੋਂ ਹੋਈ ਹੈ। ਪੁਲਸ ਨੇ ਉਸ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਥਾਣਾ ਨੰ. 1 ਦੇ ਐੱਸ. ਐੱਚ. ਓ. ਸੁਖਦੇਵ ਸਿੰਘ ਨੇ ਦੱਸਿਆ ਕਿ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਪੁਲਸ ਨੇ ਮੁਲਜ਼ਮ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਰਾਜਾ ਵੜਿੰਗ ਨੇ CM ਭਗਵੰਤ ਮਾਨ ਦੇ ਚੈਲੰਜ ਨੂੰ ਸ਼ਰਤਾਂ ਨਾਲ ਕੀਤਾ ਕਬੂਲ
ਇਹ ਕਿਹੋ ਜਿਹੀ ਇਨਸਾਨੀਅਤ, ਜ਼ਖ਼ਮੀ ਨੂੰ ਤੜਫ਼ਦਾ ਛੱਡ ਭੱਜਿਆ ਬੱਸ ਡਰਾਈਵਰ
ਸੜਕ ਹਾਦਸਿਆਂ ’ਚ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਜਾਂਦੇ ਹਨ ਅਤੇ ਜੇਕਰ ਉਨ੍ਹਾਂ ਨੂੰ ਸਮੇਂ ਸਿਰ ਇਲਾਜ ਮਿਲ ਜਾਵੇ ਤਾਂ ਉਨ੍ਹਾਂ ਦੀ ਜਾਨ ਬਚ ਸਕਦੀ ਹੈ। ਬੱਸ ਦੀ ਲਪੇਟ ’ਚ ਆਉਣ ਨਾਲ ਗੰਭੀਰ ਜ਼ਖ਼ਮੀ ਹੋਏ ਰਾਜੇਸ਼ ਨੂੰ ਜੇਕਰ ਸਮੇਂ ਸਿਰ ਮੁੱਢਲੀ ਸਹਾਇਤਾ ਦਿੱਤੀ ਜਾਂਦੀ ਤਾਂ ਸ਼ਾਇਦ ਉਸ ਦੀ ਜਾਨ ਬਚ ਸਕਦੀ ਸੀ। ਬੱਸ ਡਰਾਈਵਰ ਦੀ ਡਿਊਟੀ ਸੀ ਕਿ ਜੇਕਰ ਰਾਜੇਸ਼ ਬੱਸ ਹੇਠਾਂ ਆਉਣ ਕਾਰਨ ਜ਼ਖ਼ਮੀ ਹੋਇਆ ਹੈ ਤਾਂ ਉਹ ਤੁਰੰਤ ਉਸ ਨੂੰ ਇਲਾਜ ਲਈ ਹਸਪਤਾਲ ਲੈ ਜਾਂਦਾ ਪਰ ਹੋਇਆ ਇਸ ਦੇ ਉਲਟ, ਬੱਸ ਡਰਾਈਵਰ ਜ਼ਖ਼ਮੀ ਰਾਜੇਸ਼ ਨੂੰ ਤੜਫ਼ਦਾ ਛੱਡ ਮੌਕੇ ਤੋਂ ਫਰਾਰ ਹੋ ਗਿਆ। ਆਮ ਤੌਰ ’ਤੇ ਸੜਕ ਹਾਦਸਿਆਂ ਤੋਂ ਬਾਅਦ ਦੋਸ਼ੀ ਧਿਰ ਇਹ ਸੋਚਦੀ ਹੈ ਕਿ ਉਹ ਮੌਕੇ ਤੋਂ ਭੱਜ ਕੇ ਪੁਲਸ ਤੋਂ ਬਚ ਜਾਵੇਗਾ ਪਰ ਫਿਰ ਵੀ ਪੁਲਸ ਮੁਲਜ਼ਮਾਂ ਦਾ ਸੁਰਾਗ ਲਾਉਣ ’ਚ ਕਾਮਯਾਬ ਹੋ ਜਾਂਦੀ ਹੈ। ਇਸ ਲਈ ਸਾਨੂੰ ਮਨੁੱਖਤਾ ਨੂੰ ਜ਼ਿੰਦਾ ਰੱਖਣ ਦੀ ਲੋੜ ਹੈ।
ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਗਠਜੋੜਾਂ ਨੂੰ ਲੈ ਕੇ ਭੰਬਲਭੂਸੇ ਵਾਲੀ ਸਥਿਤੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਦੁਖਦਾਈ ਖ਼ਬਰ : ਸਿਲੰਡਰ ਫਟਣ ਕਾਰਨ 3 ਬੱਚਿਆਂ ਸਣੇ 5 ਲੋਕਾਂ ਦੀ ਮੌਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ
NEXT STORY