ਨਡਾਲਾ (ਸ਼ਰਮਾ)-ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ’ਤੇ ਮੋਟਰਸਾਈਕਲ ’ਤੇ ਕੰਮ ਲਈ ਹਮੀਰਾ ਫੈਕਟਰੀ ਜਾ ਰਹੇ ਵਿਅਕਤੀ ਦੀ ਅਚਾਨਕ ਸੜਕ ’ਤੇ ਆ ਰਹੇ ਪਸ਼ੂ ਨਾਲ ਟੱਕਰ ਹੋ ਗਈ ਅਤੇ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਥਾਣਾ ਸੁਭਾਨਪੁਰ ਦੀ ਪੁਲਸ ਨੇ ਜ਼ਖ਼ਮੀ ਨੂੰ ਇਲਾਜ ਲਈ ਕਪੂਰਥਲਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ 50 ਸਾਲਾ ਅਮਰਜੀਤ ਸਿੰਘ ਪੁੱਤਰ ਕ੍ਰਿਪਾਲ ਸਿੰਘ ਵਾਸੀ ਭੋਲੇ ਕੀ ਪੱਤੀ ਬਾਬਾ ਬਕਾਲਾ, ਅੰਮ੍ਰਿਤਸਰ ਵਜੋਂ ਹੋਈ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸੁਭਾਨਪੁਰ ਦੇ ਤਫਤੀਸ਼ੀ ਅਫ਼ਸਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਗਲਵਾਰ ਰਾਤ ਸੂਚਨਾ ਮਿਲੀ ਸੀ ਕਿ ਸੜਕ ’ਤੇ ਇਕ ਪਸ਼ੂ ਨਾਲ ਬਾਈਕ ਟਕਰਾਉਣ ਕਾਰਨ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਉਹ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਨੂੰ ਤੁਰੰਤ ਇਲਾਜ ਲਈ ਕਪੂਰਥਲਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ: ਪੰਜਾਬ 'ਚ 16 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਦਫ਼ਤਰ ਤੇ ਵਿਦਿਅਕ ਅਦਾਰੇ
ਮ੍ਰਿਤਕ ਦੋ ਪੁੱਤਰਾਂ ਦਾ ਪਿਤਾ ਸੀ ਅਤੇ ਉਸ ਦੇ ਦੋਵੇਂ ਪੁੱਤਰ ਦੁਬਈ ਵਿਚ ਸੈਟਲ ਹਨ। ਪੁਲਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ, ਗੰਨ ਪੁਆਇੰਟ 'ਤੇ ਕਿਡਨੈਪ ਕਰਕੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਦਾਜ ਲਈ ਤੰਗ ਪ੍ਰੇਸ਼ਾਨ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
NEXT STORY