ਨਡਾਲਾ (ਸ਼ਰਮਾ)- ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ’ਤੇ ਪਿੰਡ ਹਮੀਰਾ ਕੋਲ ਪੈਦਲ ਸੜਕ ਪਾਰ ਕਰ ਰਹੇ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਰਾਹਗੀਰਾਂ ਨੇ ਉਸ ਨੂੰ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ, ਜਿੱਥੇ ਡਿਊਟੀ ਡਾਕਟਰ ਨੇ ਉਸ ਦੀ ਹਾਲਤ ਨੂੰ ਗੰਭੀਰ ਦੱਸਦਿਆਂ ਮੁੱਢਲੀ ਸਹਾਇਤਾ ਦੇਣ ਉਪਰੰਤ ਜਲੰਧਰ ਰੈਫਰ ਕਰ ਦਿੱਤਾ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ 45 ਸਾਲਾ ਰਮੇਸ਼ ਕੁਮਾਰ ਪੁੱਤਰ ਸਤਪਾਲ ਵਾਸੀ ਪਿੰਡ ਹਮੀਰਾ, ਮੂਲ ਵਾਸੀ ਬਟਾਲਾ ਵਜੋਂ ਹੋਈ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਥਾਣਾ ਸੁਭਾਨਪੁਰ ਦੇ ਏ. ਐੱਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਨੀਵਾਰ ਸ਼ਾਮ 7:30 ਵਜੇ ਦਿਆਲਪੁਰ ਨੇੜੇ ਕਿਸੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਸੀ। ਜਦੋਂ ਉਹ ਮੌਕੇ ’ਤੇ ਪਹੁੰਚਿਆ ਤਾਂ ਨਜ਼ਦੀਕੀ ਰਿਸ਼ਤੇਦਾਰ ਉਸ ਨੂੰ ਇਲਾਜ ਲਈ ਜਲੰਧਰ ਦੇ ਹਸਪਤਾਲ ਲਿਜਾ ਰਹੇ ਸਨ ਪਰ ਰਸਤੇ ਵਿੱਚ ਹੀ ਉ ਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਬਰਨਾਲਾ-ਬਠਿੰਡਾ ਕੌਮੀ ਮਾਰਗ 'ਤੇ ਵਾਪਰਿਆ ਭਿਆਨਕ ਹਾਦਸਾ, ਡੋਲੀ ਵਾਲੀ ਕਾਰ ਹੋਈ ਚਕਨਾਚੂਰ
ਪੁਲਸ ਨੇ ਮ੍ਰਿਤਕ ਦੇ ਪੁੱਤਰ ਵਿਕਾਸ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਇਕੱਠੇ ਬਲੀਆਂ 4 ਦੋਸਤਾਂ ਦੀਆਂ ਚਿਖਾਵਾਂ, ਧਾਹਾਂ ਮਾਰ-ਮਾਰ ਰੋਂਦੀਆਂ ਮਾਵਾਂ ਪੁੱਤਾਂ ਨੂੰ ਮਾਰਦੀਆਂ ਰਹੀਆਂ ਆਵਾਜ਼ਾਂ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਆਸਟ੍ਰੇਲੀਆ ਭੇਜਣ ਦੇ ਨਾਂ ’ਤੇ ਮਾਰੀ 18 ਲੱਖ ਰੁਪਏ ਦੀ ਠੱਗੀ, ਧੋਖਾਦੇਹੀ ਦਾ ਮਾਮਲਾ ਦਰਜ
NEXT STORY