ਭੋਗਪੁਰ (ਜ. ਬ.)- ਜਲੰਧਰ-ਜੰਮੂ ਕੌਮੀ ਸ਼ਾਹ ਮਾਰਗ ’ਤੇ ਸਥਿਤ ਪਿੰਡ ਪਚਰੰਗਾ ਨੇੜੇ ਵਾਪਰੇ ਇਕ ਕਾਰ ਅਤੇ ਐਕਟਿਵਾ ਵਿਚਾਲੇ ਹਾਦਸੇ ’ਚ ਐਕਟਿਵਾ ਸਵਾਰ ਦੀ ਮੌਤ ਹੋਣ ਦੀ ਖਬਰ ਹੈ। ਸੜਕ ਸੁਰੱਖਿਆ ਫੋਰਸ ਟੀਮ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਐਕਟਿਵਾ ਚਾਲਕ ਵਰਿੰਦਰ ਕੁਮਾਰ ਮਹਿਤਾ ਪੁੱਤਰ ਬਲਦੇਵ ਨਰਾਇਣ ਮਹਿਤਾ ਵਾਸੀ ਮਖਦੂਮਪੁਰਾ ਜਲੰਧਰ ਤੋਂ ਭੋਗਪੁਰ ਵੱਲ ਜਾ ਰਿਹਾ ਸੀ, ਜਦ ਉਹ ਪਿੰਡ ਪਚਰੰਗਾ ਦੇ ਬਾਜ਼ਾਰ ਨੇੜੇ ਪੁੱਜਾ ਤਾਂ ਪਿੱਛੋਂ ਜਲੰਧਰ ਵੱਲੋਂ ਆ ਰਹੀ ਇਕ ਤੇਜ਼ ਰਫ਼ਤਾਰ ਸਵਿੱਫਟ ਕਾਰ ਚਾਲਕ ਨੇ ਅਚਾਨਕ ਐਕਟਿਵਾ ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰ ਦਿੱਤੀ।
ਇਹ ਟੱਕਰ ਇੰਨੀ ਭਿਆਨਕ ਸੀ ਕਿ ਐਕਟਿਵਾ ਘਟਨਾ ਵਾਲੀ ਥਾਂ ਤੋਂ 150 ਮੀਟਰ ਦੂਰ ਜਾ ਡਿੱਗੀ ਅਤੇ ਐਕਟਿਵਾ ਸਵਾਰ ਵੀ ਘਟਨਾ ਵਾਲੀ ਥਾਂ ਤੋਂ 100 ਮੀਟਰ ਦੂਰ ਜਾ ਡਿੱਗਾ। ਕਾਰ ਚਾਲਕ ਹਾਦਸੇ ਵਾਲੀ ਜਗ੍ਹਾ ਤੋਂ ਭੱਜਣ ’ਚ ਸਫ਼ਲ ਹੋ ਗਿਆ। ਇਸ ਭਿਆਨਕ ਹਾਦਸੇ ਦੀ ਸੂਚਨਾ ਮਿਲਣ ਉਪਰੰਤ ਮੌਕੇ ’ਤੇ ਪੁੱਜੀ ਸੜਕ ਸੁਰੱਖਿਆ ਫੋਰਸ ਦੀ ਟੀਮ ਦੇ ਇੰਚਾਰਜ ਰਣਧੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਐਕਟਿਵਾ ਚਾਲਕ ਨੂੰ ਤੁਰੰਤ ਡਾਕਟਰੀ ਸਹਾਇਤਾ ਦੇਣ ਦੀ ਕੋਸ਼ਿਸ਼ ਕੀਤੀ ਗਈ ਅਤੇ ਜ਼ਖ਼ਮੀ ਚਾਲਕ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ਜਿੱਤਣ ਮਗਰੋਂ ਮੋਹਿੰਦਰ ਭਗਤ ਦਾ ਵੱਡਾ ਬਿਆਨ (ਵੀਡੀਓ)
ਮ੍ਰਿਤਕ ਦੇ ਪੁੱਤਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮ੍ਰਿਤਕ ਵਰਿੰਦਰ ਕੁਮਾਰ ਮਹਿਤਾ ਜਲੰਧਰ ’ਚ ਗੈਸ ਪਾਈਪ ਦਾ ਕੰਮ ਕਰਦਾ ਸੀ। ਇਸ ਘਟਨਾ ਨੂੰ ਅੱਖੀਂ ਵੇਖਣ ਵਾਲੇ ਲੋਕਾਂ ਵੱਲੋਂ ਹਾਦਸੇ ਨੂੰ ਅੰਜਾਮ ਦੇਣ ਵਾਲੀ ਕਾਰ ਦਾ ਨੰਬਰ ਪੁਲਸ ਨੂੰ ਦੇ ਦਿੱਤਾ ਗਿਆ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਪੁਲਸ ਵੱਲੋਂ ਕਾਰ ਦਾ ਨੰਬਰ ਟਰੇਸ ਕਰਨ ਤੋਂ ਬਾਅਦ ਕਾਰ ਚਾਲਕ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ: 'ਆਪ' ਦੇ ਮੋਹਿੰਦਰ ਭਗਤ 37,325 ਵੋਟਾਂ ਦੇ ਵੱਡੇ ਫਰਕ ਨਾਲ ਜਿੱਤੇ, ਹਾਸਲ ਕੀਤੀਆਂ 55,246 ਵੋਟਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਚੰਗੇ ਭਵਿੱਖ ਖ਼ਾਤਿਰ ਸਾਊਦੀ ਅਰਬ ਗਏ ਪੰਜਾਬੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ 'ਚ ਮਚਿਆ ਚੀਕ-ਚਿਹਾੜਾ
NEXT STORY