ਬਲਾਚੌਰ (ਕਟਾਰੀਆ)- ਬਲਾਚੌਰ-ਗੜ੍ਹਸ਼ੰਕਰ ਮੁੱਖ ਮਾਰਗ 'ਤੇ ਕਸਬਾ ਸਮੁੰਦੜਾ ਨੇੜੇ ਟਰੱਕ ਅਤੇ ਸਕੂਟਰੀ ਦੀ ਟੱਕਰ ਵਿਚ ਇਕ ਨੌਜਵਾਨ ਵੀ ਮੌਤ ਹੋ ਗਈ। ਇਸ ਦੇ ਨਾਲ ਹੀ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਪਿੰਡ ਰਤੇਵਾਲ ਦੇ ਦਵਿੰਦਰ ਕੁਮਾਰ ਆਪਣੇ ਇਕ ਸਾਥੀ ਨਰਿੰਦਰ ਕੁਮਾਰ ਨਾਲ ਸਕੂਟਰੀ 'ਤੇ ਸਵਾਰ ਬਲਾਚੌਰ ਤੋਂ ਗੜ੍ਹਸ਼ੰਕਰ ਸਾਈਡ ਜਾ ਰਹੇ ਸਨ। ਜਦੋਂ ਉਹ ਕਸਬਾ ਸਮੁੰਦੜਾ ਨਜ਼ਦੀਕ ਪਹੁੰਚੇ ਤਾਂ ਇਕ ਸੀਮੈਂਟ ਦੇ ਭਰੇ ਟਰੱਕ ਨਾਲ ਟੱਕਰ ਹੋ ਗਈ, ਜਿਸ 'ਤੇ ਸਕੂਟਰੀ ਸਵਾਰ ਦੋਵੇਂ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ: LPU ਮਾਮਲੇ 'ਚ ਇੰਫਲੂਐਂਸਰ ਜੇਮਸ ਦਹੀਆ ਦੀ ਵੀਡੀਓ ਆਈ ਸਾਹਮਣੇ! ਖੋਲ੍ਹੇ ਕਈ ਰਾਜ਼
ਦੋਹਾਂ ਨੂੰ ਲੋਕਾਂ ਦੇ ਸਹਿਯੋਗ ਨਾਲ ਐਂਬੂਲੈਂਸ ਰਾਹੀਂ ਬਲਾਚੌਰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦਵਿੰਦਰ ਕੁਮਾਰ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਦੂਜੇ ਨਰਿੰਦਰ ਕੁਮਾਰ ਜ਼ਖ਼ਮੀ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕ ਦਵਿੰਦਰ ਕੁਮਾਰ ਦਾ ਗੜ੍ਹਸ਼ੰਕਰ ਹਸਪਤਾਲ ਵਿਖੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਦਵਿੰਦਰ ਦੀ ਮ੍ਰਿਤਕ ਦੇਹ ਪਿੰਡ ਰਤੇਵਾਲ ਪਹੁੰਚੀ ਤਾਂ ਪਿੰਡ ਵਿਚ ਸੋਗ ਦਾ ਮਾਹੌਲ ਛਾ ਗਿਆ ਅਤੇ ਧਾਹਾਂ ਮਾਰ ਰੌਂਦੇ ਪਰਿਵਾਰ ਨੂੰ ਉਕਤ ਨੌਜਵਾਨ ਦਾ ਅੰਤਿਮ ਸੰਸਕਾਰ ਕੀਤਾ।
ਇਹ ਵੀ ਪੜ੍ਹੋ: LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਹਿਮਾਚਲ ਤੋਂ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਮੀਂਹ ਬਾਰੇ ਜਾਣੋ ਅਗਲੀ ਅਪਡੇਟ
NEXT STORY