ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ, ਜਸਵਿੰਦਰ)-ਬੀਤੇ ਦਿਨ ਪਿੰਡ ਖੁਣਖੁਣ ਕਲਾ ਨੇੜੇ ਵਾਪਰੇ ਸੜਕ ਹਾਦਸੇ ਲਈ ਜ਼ਿੰਮੇਵਾਰ ਕਾਰ ਚਾਲਕ ਖਿਲਾਫ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇਸ ਹਾਦਸੇ ’ਚ ਕਾਰ ਦੀ ਲਪੇਟ ’ਚ ਆਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਸਾਗਰ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ: ਸ਼ਨੀਵਾਰ ਨੂੰ ਪੰਜਾਬ 'ਚ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ, ਨਹੀਂ ਆਵੇਗੀ ਬੱਤੀ
ਥਾਣਾ ਮੁਖੀ ਟਾਂਡਾ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦੇ ਪਿਤਾ ਬਚਿੱਤਰ ਸਿੰਘ ਪੁੱਤਰ ਬਖਸੀਸ਼ ਸਿੰਘ ਵਾਸੀ ਨੰਗਲ ਖੁੰਗਾ ਦੇ ਬਿਆਨ ਦੇ ਅਧਾਰ ’ਤੇ ਕਾਰ ਚਾਲਕ ਅਮਨਦੀਪ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਵਰਧਮਾਨ ਨਗਰ (ਲਕੜਗੰਜ ) ਨਾਗਪੁਰ ਮਹਾਰਾਸ਼ਟਰ ਖਿਲਾਫ ਦਰਜ ਕੀਤਾ ਹੈ। ਆਪਣੇ ਬਿਆਨ ’ਚ ਬਚਿੱਤਰ ਸਿੰਘ ਨੇ ਦੋਸ਼ ਲਾਇਆ ਕਿ ਹਾਦਸਾ ਕਾਰ ਚਾਲਕ ਦੀ ਲਾਪ੍ਰਵਾਹੀ ਕਾਰਨ ਵਾਪਰਿਆ ਹੈ। ਥਾਣੇਦਾਰ ਰਣਜੀਤ ਸਿੰਘ ਹਾਦਸੇ ਦੀ ਜਾਂਚ ਕਰ ਰਹੇ ਹਨ ।
ਇਹ ਵੀ ਪੜ੍ਹੋ: ਫਰੀਦਕੋਟ 'ਚ ਵੱਡੀ ਵਾਰਦਾਤ! ਧੀ ਦੇ ਸਹੁਰੇ ਘਰ ਆਏ ਪਿਓ ਦਾ ਜਵਾਈ ਵੱਲੋਂ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼ਨੀਵਾਰ ਨੂੰ ਪੰਜਾਬ 'ਚ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ, ਨਹੀਂ ਆਵੇਗੀ ਬੱਤੀ
NEXT STORY