ਗੋਰਾਇਆ (ਮੁਨੀਸ਼)- ਗੋਰਾਇਆ ਦੇ ਰੇਲਵੇ ਫਾਟਕ ਨੇੜੇ ਇਕ ਵਿਅਕਤੀ ਦੀ ਟਰੇਨ ਦੀ ਲਪੇਟ 'ਚ ਆਉਣ ਨਾਲ ਦਰਦਨਾਕ ਮੌਤ ਹੋ ਗਈ। ਇਸ ਸਬੰਧੀ ਜੀ. ਆਰ. ਪੀ. ਗੋਰਾਇਆ ਦੇ ਇੰਚਾਰਜ ਪ੍ਰੇਮ ਲਾਲ ਨੇ ਦੱਸਿਆ ਉਨ੍ਹਾਂ ਨੂੰ ਸੂਚਨਾ ਮਿਲੀ ਗੋਰਾਇਆ ਰੇਲਵੇ ਫਾਟਕ ਨੇੜੇ ਇਕ ਵਿਅਕਤੀ ਦੀ ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ ਹੈ। ਜਿਸ ਕੋਲੋਂ ਇਕ ਆਧਾਰ ਕਾਰਡ ਮਿਲਿਆ ਹੈ, ਜਿਸ ਉੱਪਰ ਰਜਿੰਦਰ ਸ਼ੂਰ ਪੁੱਤਰ ਸੁਭਾਸ਼ ਚੰਦਰ ਵਾਸੀ ਕੋਟ ਮਹੱਲਾ ਬਸਤੀ ਸ਼ੇਖ ਜਲੰਧਰ ਮਿਲਿਆ ਹੈ। ਇਸ ਦੇ ਨਾਲ ਹੀ ਇਕ ਟਰੇਨ ਦੀ ਟਿਕਟ ਵੀ ਮਿਲੀ ਹੈ, ਜੋ ਅੱਜ ਦੀ ਤਾਰੀਖ਼ ਦੀ ਹੀ ਹੈ, ਜੋਕਿ ਅੰਬਾਲਾ ਤੋਂ ਜਲੰਧਰ ਦੀ ਹੈ।
ਇਹ ਵੀ ਪੜ੍ਹੋ: ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ, ਦੱਸਿਆ ਪੂਰਾ ਸੱਚ
ਵਿਅਕਤੀ ਦਾ ਚਿਹਰਾ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਹੈ। ਆਧਾਰ ਕਾਰਡ 'ਤੇ ਜਲੰਧਰ ਦਾ ਐਡਰੈੱਸ ਅਤੇ ਨਾਮ ਲਿਖਿਆ ਹੈ ਪਰ ਅਜੇ ਇਹ ਨਹੀਂ ਪਤਾ ਲੱਗਾ ਕਿ ਇਹ ਵਿਅਕਤੀ ਦਾ ਆਪਣਾ ਆਧਾਰ ਕਾਰਡ ਹੈ ਜਾਂ ਕਿਸੇ ਹੋਰ ਦਾ ਹੈ। ਪੁਲਸ ਨੇ ਲਾਸ਼ ਨੂੰ 72 ਘੰਟਿਆਂ ਲਈ ਸ਼ਨਾਖਤ ਲਈ ਸਿਵਲ ਹਸਪਤਾਲ ਫਿਲੌਰ 'ਚ ਰੱਖ ਦਿੱਤਾ ਹੈ। ਉਨ੍ਹਾਂ ਨਾਲ ਹੀ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਆਧਾਰ ਕਾਰਡ 'ਤੇ ਲੱਗੀ ਫੋਟੋ ਵਾਲੇ ਵਿਅਕਤੀ ਦਾ ਪਤਾ ਹੋਵੇ ਜਾਂ ਕੋਈ ਜਾਣਕਾਰੀ ਹੋਵੇ ਤਾਂ ਉਹ ਗੋਰਾਇਆ ਰੇਲਵੇ ਸਟੇਸ਼ਨ 'ਤੇ ਆ ਕੇ ਸੰਪਰਕ ਕਰ ਸਕਦਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8a
ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
NEXT STORY