ਢਿੱਲਵਾਂ (ਓਬਰਾਏ)- ਢਿੱਲਵਾਂ ਪੁਲਸ ਨੂੰ ਪਿੰਡ ਪੱਡੇ ਬੇਟ ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਵਾਸੀਆਂ ਨੇ ਸੜਕ ਕਿਨਾਰੇ ਖੇਤਾਂ ਵਿਚ ਇਕ ਵਿਅਕਤੀ ਦੀ ਲਾਸ਼ ਪਈ ਵੇਖੀ ਤਾਂ ਉਨ੍ਹਾਂ ਵੱਲੋਂ ਤੁਰੰਤ ਢਿੱਲਵਾਂ ਪੁਲਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਢਿੱਲਵਾਂ ਪੁਲਸ ਮੌਕੇ 'ਤੇ ਪਹੁੰਚੀ, ਜਿਨ੍ਹਾਂ ਵੱਲੋਂ ਜਾਂਚ ਸੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ, ਤਸਵੀਰਾਂ 'ਚ ਵੇਖੋ ਤਾਜ਼ਾ ਹਾਲਾਤ

ਜਾਣਕਾਰੀ ਦਿੰਦੇ ਏ. ਐੱਸ. ਆਈ. ਮੂਰਤਾਂ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ ਲਗਭਗ 35 ਤੋਂ 40 ਸਾਲ ਹੋ ਸਕਦੀ ਹੈ। ਜਿਸ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਢਿੱਲਵਾਂ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ 174 ਦੀ ਕਾਰਵਾਈ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਆਸ-ਪਾਸ ਦੇ ਥਾਣਿਆਂ 'ਚ ਵੀ ਸੂਚਨਾ ਭੇਜੀ ਗਈ ਹੈ ਤਾਂ ਜੋ ਮ੍ਰਿਤਕ ਦੀ ਪਛਾਣ ਹੋ ਸਕੇ।
ਇਹ ਵੀ ਪੜ੍ਹੋ: ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ ਸੰਭਾਲਣਗੇ ਮੋਰਚਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ, ਤਸਵੀਰਾਂ 'ਚ ਵੇਖੋ ਤਾਜ਼ਾ ਹਾਲਾਤ
NEXT STORY