ਹਾਜੀਪੁਰ (ਜੋਸ਼ੀ)- ਮੁਕੇਰੀਆਂ ਹਾਈਡਲ ਨਹਿਰ ਦੇ ਪਾਵਰ ਹਾਊਸ ਨੰਬਰ ਦੋ ਦੇ ਗੇਟਾਂ ਵਿੱਚੋਂ ਇਕ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲੀ ਹੈ। ਐੱਸ. ਐੱਚ. ਓ. ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਜਿਵੇਂ ਹੀ ਪੁਲਸ ਨੂੰ ਪਾਵਰ ਹਾਊਸ ਨੰਬਰ ਦੋ ਦੇ ਗੇਟਾਂ 'ਚ ਇਕ ਲਾਸ਼ ਆਉਣ ਦੀ ਸੂਚਨਾ ਮਿਲੀ ਤਾਂ ਏ. ਐੱਸ. ਆਈ. ਰਵਿੰਦਰ ਸਿੰਘ ਤੁਰੰਤ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ, ਉੱਥੇ ਉਨ੍ਹਾਂ ਨੇ ਨਹਿਰ ਦੇ ਮੁਲਾਜ਼ਮਾਂ ਦੇ ਸਹਿਯੋਗ ਨਾਲ ਲਾਸ਼ ਨੂੰ ਬਾਹਰ ਕੱਢਿਆ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
ਏ. ਐੱਸ. ਆਈ. ਰਵਿੰਦਰ ਸਿੰਘ ਅਨੁਸਾਰ, ਮ੍ਰਿਤਕ ਬਜ਼ੁਰਗ ਦੀ ਉਮਰ ਕਰੀਬ 60-62 ਸਾਲ ਹੈ ਅਤੇ ਉਨ੍ਹਾਂ ਨੇ ਗ੍ਰੇਅ ਰੰਗ ਦਾ ਕੁੜਤਾ-ਪਜਾਮਾ ਪਾਇਆ ਹੋਇਆ ਹੈ। ਪੁਲਸ ਵੱਲੋਂ ਲਾਸ਼ ਨੂੰ ਗੱਡੀ ਵਿੱਚ ਰੱਖ ਕੇ ਆਸ-ਪਾਸ ਦੇ ਪਿੰਡਾਂ ਵਿੱਚ ਪਛਾਣ ਲਈ ਲਿਜਾਇਆ ਗਿਆ ਪਰ ਫਿਲਹਾਲ ਉਸ ਦੀ ਸ਼ਨਾਖਤ ਨਹੀਂ ਹੋ ਸਕੀ। ਇਸ ਤੋਂ ਬਾਅਦ ਲਾਸ਼ ਨੂੰ ਪਛਾਣ ਲਈ 72 ਘੰਟਿਆਂ ਵਾਸਤੇ ਮੁਕੇਰੀਆਂ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ, ਲਿਆ ਗਿਆ ਇਹ ਫ਼ੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ 'ਚ ਫਲੈਕਸ ਬੋਰਡ ਲਗਾਉਣ ਨੂੰ ਲੈ ਕੇ ਹੋਇਆ ਵਿਵਾਦ, ਚੱਲੇ ਲੱਤਾਂ-ਮੁੱਕੇ
NEXT STORY