ਰੂਪਨਗਰ (ਵਿਜੇ)- ਸ਼ਹਿਰ ’ਚ ਸਥਿਤ ਲਹਿਰੀ ਸ਼ਾਹ ਮੰਦਿਰ ਦੇ ਬਾਥਰੂਮ ’ਚੋਂ ਇਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤ ’ਚ ਬਰਾਮਦ ਕੀਤੀ ਗਈ। ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਪਰ ਇਹ ਲਾਸ਼ ਕੁਝ ਦਿਨ ਪੁਰਾਣੀ ਲੱਗ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਮ੍ਰਿਤਕ ਦੇ ਸਰੀਰ ’ਤੇ ਲੱਗੀਆਂ ਸੱਟਾਂ ਤੋਂ ਇਹ ਕਥਿਤ ਤੌਰ ’ਤੇ ਵਾਰਦਾਤ ਜਾਪ ਰਹੀ ਹੈ। ਇਹ ਵੀ ਪਤਾ ਚੱਲਿਆ ਹੈ ਕਿ ਮੰਦਿਰ ਵਿਚ ਠਹਿਰੇ ਇਕ ਰਾਹਗੀਰ ਨੇ ਸਵੇਰ ਦੇ ਸਮੇਂ ਮਹਿਲਾ ਬਾਥਰੂਮ ਵਿਚ ਇਹ ਲਾਸ਼ ਵੇਖੀ ਅਤੇ ਮੰਦਿਰ ਪ੍ਰਬੰਧਕਾਂ ਨੂੰ ਇਸ ਦੀ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਗਈ।
ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀ ਹੋ ਸਕੀ। ਲਾਸ਼ ਨੂੰ ਸ਼ਨਾਖਤ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਰੂਪਨਗਰ ਦੇ ਮ੍ਰਿਤਕ ਘਰ ’ਚ ਰੱਖਵਾ ਦਿੱਤਾ ਗਿਆ ਹੈ। ਪੁਲਸ ਨੇ ਮੰਦਿਰ ਦੀ ਸੀ. ਸੀ. ਟੀ. ਵੀ. ਫੁਟੇਜ ਨੂੰ ਖੰਗਾਲਣਾ ਸ਼ੁਰੂ ਕਰ ਦਿੱਤਾ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਨਕੋਦਰ 'ਚ ਵੱਡੀ ਵਾਰਦਾਤ, ਝੋਨਾ ਲਾਉਣ ਦੀ ਤਿਆਰੀ ਕਰ ਰਹੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਵਿਸ਼ਵ ਕੱਪ ਦੇ ਮੈਚਾਂ ਤੋਂ ਵਾਂਝਾ ਰਹੇਗਾ ਮੋਹਾਲੀ ਸਟੇਡੀਅਮ, PCA ਦੀ ਸਭ ਤੋਂ ਵੱਡੀ ਨਾਕਾਮੀ
NEXT STORY