ਕਪੂਰਥਲਾ, (ਮਹਾਜਨ)— ਪਿੰਡ ਕੋਠੇ ਕਾਲਾ ਸਿੰਘ ਵਾਸੀ ਇਕ ਵਿਅਕਤੀ ਦੀ ਕਾਲੀ ਵੇਈਂ ਪੁਲੀ ਨੇੜੇ ਟਰੱਕ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ। ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ 'ਚ ਰਖਵਾਇਆ ਹੈ ਤੇ ਟਰੱਕ ਚਾਲਕ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਤਰਲੋਚਨ ਸਿੰਘ (45) ਪੁੱਤਰ ਚਰਨ ਸਿੰਘ ਵਾਸੀ ਕੋਠੇ ਕਾਲਾ ਸਿੰਘ ਦੇ ਰੂਪ ਵਜੋਂ ਹੋਈ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸੋਮਵਾਰ ਨੂੰ ਉਹ ਐਕਟਿਵਾ ਤੇ ਬੱਸ ਅੱਡੇ ਵੱਲ ਘਰੇਲੂ ਕੰਮ ਲਈ ਜਾ ਰਿਹਾ ਸੀ, ਜਦੋਂ ਉਹ ਹੁਸੈਨਪੁਰ-ਬੂਲਪੁਰ ਰੋਡ 'ਤੇ ਸਥਿਤ ਕਾਲੀ ਵੇਈਂ 'ਤੇ ਪੁੱਜਾ ਤਾਂ ਪਿੱਛੋਂ ਆ ਰਹੇ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ ਤੇ ਡਿੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜਿਸਨੂੰ ਇਲਾਜ ਲਈ ਪਰਿਵਾਰਿਕ ਮੈਂਬਰ ਸਿਵਲ ਹਸਪਤਾਲ ਕਪੂਰਥਲਾ ਲਿਆਏ। ਡਿਊਟੀ ਡਾਕਟਰ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਜ਼ਖਮੀ ਦੀ ਹਾਲਤ ਗੰਭੀਰ ਦੇਖਦਿਆਂ ਜਲੰਧਰ ਦੇ ਹਸਪਤਾਲ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ 'ਚ ਰੱਖਵਾ ਦਿੱਤਾ ਹੈ।
ਹੈਰੋਇਨ ਵੇਚਣ ਆਇਆ ਸਕਿਓਰਿਟੀ ਗਾਰਡ ਗ੍ਰਿਫਤਾਰ
NEXT STORY