ਜਲੰਧਰ, (ਗੁਲਸ਼ਨ)— ਬੀਤੀ ਰਾਤ ਜਿੰਦਾ ਫਾਟਕ ਨੇੜੇ ਇਕ ਵਿਅਕਤੀ ਦੀ ਪੈਸੇਂਜਰ ਟਰੇਨ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੁਨੀਸ਼ ਜਾਨ (42) ਵਾਸੀ ਨਵ ਜੋਤੀ ਕਾਲੋਨੀ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਅੰਜੂ ਜਾਨ ਨੇ ਥਾਣਾ ਜੀ. ਆਰ. ਪੀ. ਦੀ ਪੁਲਸ ਨੂੰ ਦੱਸਿਆ ਕਿ ਮੁਨੀਸ਼ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਸੀ। ਉਹ ਬਿਨਾਂ ਦੱਸੇ ਘਰ ਤੋਂ ਚਲਾ ਗਿਆ। ਰੇਲ ਲਾਈਨ ਪਾਰ ਕਰਦੇ ਸਮੇਂ ਉਹ ਟਰੇਨ ਦੀ ਲਪੇਟ 'ਚ ਆ ਗਿਆ। ਪੁਲਸ ਨੇ ਪਰਿਵਾਰ ਵਾਲਿਆਂ ਦੇ ਬਿਆਨਾਂ 'ਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ।
31 ਪੇਟੀਆਂ ਨਾਜਾਇਜ਼ ਸ਼ਰਾਬ, 2 ਪਿਸਤੌਲ ਤੇ ਰਿਵਾਲਵਰ ਬਰਾਮਦ
NEXT STORY