ਬੰਗਾ (ਚਮਨ ਲਾਲ/ਰਾਕੇਸ਼)-ਇਥੋਂ ਨਜ਼ਦੀਕੀ ਪੈਂਦੇ ਪਿੰਡ ਢਾਹਾਂ ਕਲੇਰਾਂ ਵਿਖੇ ਇਕ ਮੋਟਰ ਸਾਈਕਲ ਸਵਾਰ ਦੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਜ਼ੇਰੇ ਇਲਾਜ ਉਸ ਦੀ ਮੌਤ ਹੋ ਗਈ। ਥਾਣਾ ਸਦਰ ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ’ਚ ਹਰਬਲਾਸ ਪੁੱਤਰ ਪਿਆਰਾ ਰਾਮ ਵਾਸੀ ਮੱਲ੍ਹਾ ਸੋਢੀਆਂ ਨੇ ਦੱਸਿਆ ਕਿ ਉਹ 11 ਜੂਨ ਨੂੰ ਰਾਤ ਖਾਣਾਂ ਖਾਣ ਉਪਰੰਤ ਸੈਰ ਕਰਦਾ ਜਾ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਉਹ ਅੱਡਾ ਢਾਹਾਂ ਤੋਂ ਥੋੜਾ ਪਿੱਛੇ ਹੀ ਸੀ ਅਤੇ ਉਸ ਤੋਂ ਥੋੜਾ ਅੱਗੇ ਇਕ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਇਕ ਵਿਅਕਤੀ ਜਾ ਰਿਹਾ ਸੀ।
ਇਹ ਵੀ ਪੜ੍ਹੋ: ਆਸਾਮ-ਚੀਨ ਬਾਰਡਰ ’ਤੇ ਡਿਊਟੀ ਦੌਰਾਨ ਨੂਰਪੁਰਬੇਦੀ ਦੇ ਨੌਜਵਾਨ ਸੈਨਿਕ ਦੀ ਮੌਤ, ਪਰਿਵਾਰ ਹੋਇਆ ਹਾਲੋ-ਬੇਹਾਲ
ਉਨ੍ਹਾਂ ਦੱਸਿਆ ਕਿ ਪਿੱਛੇ ਤੋਂ ਆਏ ਇਕ ਹੋਰ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਮੋਟਰਸਾਈਕਲ ਸਵਾਰ ਆਪਣੇ ਤੋਂ ਅੱਗੇ ਜਾ ਰਹੇ ਸਾਈਕਲ ਸਵਾਰ ’ਚ ਜਾ ਵੱਜਾ ਅਤੇ ਸੜਕ ਕਿਨਾਰੇ ਡਿੱਗ ਪਿਆ। ਜਦੋਂ ਉਨ੍ਹਾਂ ਨੇ ਵੇਖਿਆ ਤਾਂ ਉਹ ਉਸ ਦਾ ਕਰੀਬੀ ਰਿਸ਼ਤੇਦਾਰ ਅਸ਼ਵਨੀ ਕੁਮਾਰ ਪੁੱਤਰ ਗੁਰਮੇਲ ਰਾਮ ਵਾਸੀ ਮਲੁਪੋਤਾ ਨਿਕਲਿਆ ਜੋ ਕਿ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਸੀ। ਉਸ ਨੂੰ ਮੌਕੇ ਤੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਥਾਣਾ ਸਦਰ ਦੇ ਏ. ਐੱਸ. ਆਈ. ਨੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: ਨਣਦੋਈਏ ਦੀ ਇਸ ਕਰਤੂਤ ਨਾਲ ਉੱਡੇ ਪਰਿਵਾਰ ਦੇ ਹੋਸ਼, ਵਿਆਹੁਤਾ ਦੀਆਂ ਅਸ਼ਲੀਲ ਤਸਵੀਰਾਂ ਬਣਾ ਕੇ ਕੀਤਾ ਇਹ ਕਾਰਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਆਸਾਮ-ਚੀਨ ਬਾਰਡਰ ’ਤੇ ਡਿਊਟੀ ਦੌਰਾਨ ਨੂਰਪੁਰਬੇਦੀ ਦੇ ਨੌਜਵਾਨ ਸੈਨਿਕ ਦੀ ਮੌਤ, ਪਰਿਵਾਰ ਹੋਇਆ ਹਾਲੋ-ਬੇਹਾਲ
NEXT STORY