ਦੋਦਾ (ਜ.ਬ.)- ਪਿੰਡ ਗੂੜ੍ਹੀ ਸੰਘਰ ’ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦ ਬਲਜੀਤ ਸਿੰਘ (46) ਪੁੱਤਰ ਨਰ ਸਿੰਘ ਦੀ ਖੇਤ ’ਚ ਕੰਮ ਕਰਦੇ ਸਮੇਂ ਟਿਊਬਵੈੱਲ ਦੀ ਮੋਟਰ ਚਲਾਉਣ ਸਮੇਂ ਕਰੰਟ ਲੱਗਣ ਨਾਲ ਮੌਤ ਹੋ ਗਈ।
ਇਸ ਸਬੰਧੀ ਭਰੇ ਮਨ ਨਾਲ ਜਾਣਕਾਰੀ ਦਿੰਦਿਆਂ ਸਿਕੰਦਰ ਸਿੰਘ ਨੰਬਰਦਾਰ ਨੇ ਦੱਸਿਆ ਕਿ ਜਦ ਬਲਜੀਤ ਸਿੰਘ ਆਪਣੇ ਖੇਤ ’ਚ ਝੋਨੇ ਦੀ ਸਿੰਜਾਈ ਲਈ ਟਿਊਬਵੈੱਲ ਦੀ ਮੋਟਰ ਚਲਾਉਣ ਗਿਆ ਸੀ ਕਿ ਅਚਾਨਕ ਬਿਜਲੀ ਦੀ ਤਾਰ ਤੋਂ ਜ਼ਬਰਦਸ਼ਤ ਕਰੰਟ ਲੱਗਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਕਿਸਾਨ ਬਲਜੀਤ ਸਿੰਘ ਬਹੁਤ ਹੀ ਗਰੀਬ ਅਤੇ ਛੋਟਾ ਜ਼ਿਮੀਦਾਰ ਸੀ, ਜਿਸ ਕੋਲ ਸਿਰਫ ਦੋ ਏਕੜ ਜ਼ਮੀਨ ਸੀ, ਜਿਸ ਨਾਲ ਹੀ ਉਹ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਸੀ।
ਇਹ ਵੀ ਪੜ੍ਹੋ- ਮਿਡ-ਡੇ ਮੀਲ ਸਕੀਮ ਦੇ ਮੈਨਿਊ 'ਚ ਹੋਇਆ ਬਦਲਾਅ, ਜਾਣੋ ਹੁਣ ਕਿਸ ਦਿਨ ਕੀ-ਕੀ ਬਣੇਗਾ ?
ਮ੍ਰਿਤਕ ਕਿਸਾਨ ਬਲਜੀਤ ਸਿੰਘ ਆਪਣੇ ਪਿੱਛੇ ਪਰਿਵਾਰ ’ਚ ਪਤਨੀ ਸਮੇਤ ਤਿੰਨ ਧੀਆਂ ਨੂੰ ਰੋਂਦੇ-ਕੁਰਲਾਉਂਦੇ ਛੱਡ ਗਿਆ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸ਼ਨ ਤੋਂ ਪੁਰਜ਼ੋਰ ਮੰਗ ਕਰਦਿਆਂ ਕਿਹਾ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਪਰਿਵਾਰ ਦੀ ਆਰਥਿਕ ਸਥਿਤੀ ਵਿਚ ਸੁਧਾਰ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਰੁੱਸੀ ਭਾਬੀ ਨੂੰ ਮਨਾਉਣ ਗਈਆਂ ਨਣਾਨਾਂ ਦੀ ਭਰਾ ਦੇ ਸਹੁਰਿਆਂ ਨੇ ਕੀਤੀ ਬੇਇੱਜ਼ਤੀ, ਗੁੱਸੇ 'ਚ ਭਰਾ ਨੇ ਕਰ ਲਈ ਖ਼ੁਦਕੁਸ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੰਸਦ 'ਚ ਗਰਜੇ MP ਰਾਜਾ ਵੜਿੰਗ, ਮੂਸੇਵਾਲਾ ਕਤਲਕਾਂਡ ਤੇ ਕਿਸਾਨਾਂ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਕੀਤੇ ਤਿੱਖੇ ਵਾਰ
NEXT STORY