ਜਲੰਧਰ (ਮਹੇਸ਼)– ਪਿੰਡ ਸਮਰਾਏ ’ਚ ਬੀਤੀ ਦਿਨੀਂ ਸੜਕ ਹਾਦਸੇ ਵਿਚ ਮਾਰੀ ਗਈ ਔਰਤ ਦੀਸ਼ੋ ਦੇ ਅੰਤਿਮ ਸੰਸਕਾਰ ਮੌਕੇ ਮੌਜੂਦ ਇਕ ਵਿਅਕਤੀ ਨੇ ਬਲ਼ਦੀ ਚਿਖਾ 'ਚ ਛਾਲ ਮਾਰ ਦਿੱਤੀ ਸੀ, ਜਿਸ ਕਾਰਨ ਉਹ ਬੁਰੀ ਤਰ੍ਹਾਂ ਨਾਲ ਝੁਲਸ ਗਿਆ ਸੀ।
ਸੂਚਨਾ ਮਿਲਦੇ ਹੀ ਜੰਡਿਆਲਾ ਪੁਲਸ ਚੌਕੀ ਦੇ ਇੰਚਾਰਜ ਅਵਤਾਰ ਸਿੰਘ ਕੂਨਰ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਅਤੇ ਸ਼ਮਸ਼ਾਨਘਾਟ ’ਤੇ ਮੌਜੂਦ ਲੋਕਾਂ ਦੀ ਮਦਦ ਨਾਲ ਐਂਬੂਲੈਂਸ ਦਾ ਪ੍ਰਬੰਧ ਕਰ ਕੇ ਝੁਲਸੇ ਹੋਏ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿਥੇ ਇਲਾਜ ਦੌਰਾਨ ਹੁਣ ਉਸ ਦੀ ਮੌਤ ਹੋ ਗਈ ਹੈ।
ਮ੍ਰਿਤਕ ਦੀ ਪਛਾਣ 45 ਸਾਲ ਦੇ ਭਗਤ ਸਿੰਘ ਪੁੱਤਰ ਸਵ. ਰਾਮਪਾਲ ਨਿਵਾਸੀ ਪਿੰਡ ਸਮਰਾਏ ਥਾਣਾ ਸਦਰ ਜਮਸ਼ੇਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਮ੍ਰਿਤਕ ਵਿਆਹਿਆ ਸੀ ਤੇ ਉਸ ਦੀ ਪਤਨੀ ਪਿਛਲੇ ਕੁਝ ਸਮੇਂ ਤੋਂ ਆਪਣੇ ਪੇਕੇ ਰਹਿ ਰਹੀ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਹੋਈ ਸਨਸਨੀਖੇਜ਼ ਵਾਰਦਾਤ, ਪਤੀ ਨੇ ਰੋਟੀਆਂ ਪਕਾਉਂਦੀ ਪਤਨੀ ਦੇ ਸਿਰ 'ਚ ਕੁਹਾੜਾ ਮਾਰ ਕੀਤਾ ਕਤਲ
ਜੰਡਿਆਲਾ ਚੌਕੀ ਦੇ ਮੁਖੀ ਕੂਨਰ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮ੍ਰਿਤਕ ਭਗਤ ਦੀ ਭੈਣ ਮਨਜੀਤ ਕੌਰ ਪਤਨੀ ਭਜਨ ਰਾਮ ਨਿਵਾਸੀ ਪਿੰਡ ਲਖਨਪੁਰ ਨੇ ਦਿੱਤੇ ਬਿਆਨਾਂ 'ਚ ਕਿਹਾ ਕਿ ਉਸ ਦਾ ਭਰਾ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਇਹ ਗ਼ਲਤ ਕਦਮ ਚੁੱਕਿਆ।
ਏ.ਐੱਸ.ਆਈ. ਅਵਤਾਰ ਸਿੰਘ ਨੇ ਕਿਹਾ ਕਿ ਬਣਦੀ ਕਾਨੂੰਨੀ ਕਾਰਵਾਈ ਕਰਦੇ ਹੋਏ ਮੰਗਲਵਾਰ ਨੂੰ ਸਵੇਰੇ ਭਗਤ ਸਿੰਘ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਉਸ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਫੌਜੀ ਪਤੀ ਡਿਊਟੀ 'ਤੇ ਰਹਿੰਦੈ ਬਾਹਰ, ਪਿੱਛੋਂ ਜੇਠ ਨਾਲ ਬਣ ਗਏ ਨਾਜਾਇਜ਼ ਸਬੰਧ, ਧੀ ਨੇ ਦੇਖ ਲਿਆ ਤਾਂ ਮਾਂ ਬਣੀ ਹੈਵਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੁਰਦੁਆਰਾ ਸਾਹਿਬ 'ਚ ਚਾਹ ਦੇ ਲੰਗਰ ਦੌਰਾਨ ਹੋ ਗਈ ਵੱਡੀ ਵਾਰਦਾਤ, ਨਿਹੰਗ ਨੇ ਤਲਵਾਰ ਨਾਲ ਵੱਢ'ਤਾ ਨੌਜਵਾਨ
NEXT STORY