ਰੂਪਨਗਰ (ਵਿਜੇ ਸ਼ਰਮਾ)-ਇਕ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਨਾਲ ਟਕਰਾਉਣ ਕਾਰਨ ਮੌਤ ਹੋ ਗਈ। ਜਿਸ ਦੀ ਲਾਸ਼ ਨੂੰ ਸਨਾਖ਼ਤ ਲਈ ਸਿਵਲ ਹਸਪਤਾਲ ਰੂਪਨਗਰ ਦੀ ਮੌਰਚਰੀ ’ਚ ਰਖਵਾਇਆ ਗਿਆ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਚੌਂਕੀ ਇੰਚਾਰਜ ਰੇਲਵੇ ਪੁਲਸ ਸੁਗਰੀਵ ਚੰਦ ਨੇ ਦੱਸਿਆ ਕਿ 12 ਜਨਵਰੀ ਨੂੰ ਰੇਲਵੇ ਕਿਲੋਮੀਟਰ ਨੰ. 47/02-03 ਦਰਮਿਆਨ ਰੇਲਵੇ ਸਟੇਸ਼ਨ ਰੂਪਨਗਰ-ਮੀਆਂਪੁਰ ਨੇੜੇ ਬਸੰਤ ਨਗਰ ਰੂਪਨਗਰ ’ਚ ਰੇਲਗੱਡੀ ਨੰ. 64512 ਡਾਊਨ ਨਾਲ ਅਣਪਛਾਤੇ ਵਿਅਕਤੀ ਦੀ ਟਕਰਾਉਣ ਨਾਲ ਮੌਤ ਹੋ ਗਈ ਅਤੇ ਇਸ ਮਾਮਲੇ ’ਚ ਅ/ਧ ਬੀ. ਐੱਨ. ਐੱਸ. ਐੱਸ. ਤਹਿਤ ਕਾਰਵਾਈ ਅਮਲ ’ਚ ਲਿਆਂਦੀ ਗਈ। ਉਨਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ 72 ਘੰਟਿਆਂ ਦੀ ਪਛਾਣ ਲਈ ਸਿਵਲ ਹਸਪਤਾਲ ਰੂਪਨਗਰ ਦੀ ਮੋਰਚਰੀ ’ਚ ਰਖਵਾਇਆ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੇ ਗੂੜੀ ਅਸਮਾਨੀ ਰੰਗ ਦੀ ਜੈਕਟ, ਗੂੜਾ ਭੂਰਾ ਸਵੈਟਰ, ਨੀਲੀ ਲੋਅਰ, ਪਹਿਨੀ ਹੋਈ ਸੀ।
ਇਹ ਵੀ ਪੜ੍ਹੋ : ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ, 31 ਜਨਵਰੀ ਤੱਕ ਕਰ ਲਓ ਇਹ ਕੰਮ ਨਹੀਂ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੌਜਵਾਨ ਨੂੰ ਬੁਲੇਟ ’ਤੇ ਮਸਤੀ ਕਰਨੀ ਪਈ ਮਹਿੰਗੀ, ਕੱਟਿਆ ਗਿਆ 26 ਹਜ਼ਾਰ ਦਾ ਚਲਾਨ
NEXT STORY