ਗੋਰਾਇਆ (ਮੁਨੀਸ਼)-ਗੋਰਾਇਆ ਤੋਂ ਲੁਧਿਆਣਾ ਨੈਸ਼ਨਲ ਹਾਈਵੇਅ ’ਤੇ ਵਾਪਰੇ ਹਾਦਸੇ ਵਿਚ ਇਕ ਨੌਜਵਾਨ ਦੇ ਮੌਤ ਹੋ ਗਈ। ਹਾਦਸੇ ਦੀ ਸੂਚਨਾ ਤੋਂ ਬਾਅਦ ਐੱਸ. ਐੱਸ. ਐੱਫ਼. ਦੇ ਏ. ਐੱਸ. ਆਈ. ਸਰਬਜੀਤ ਸਿੰਘ ਮੌਕੇ ’ਤੇ ਪਹੁੰਚੇ, ਜਿਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਐੱਮ. ਡੀ. ਟੀ. ਡਿਵਾਈਸ ਤੋਂ ਮਿਲੀ ਸੂਚਨਾ ਅਨੁਸਾਰ ਇਕ ਮੋਟਰਸਾਈਕਲ ਸਵਾਰ ਚਾਲਕ, ਜੋਕਿ ਗੁਰਾਇਆ ਦੇ ਪਿੰਡ ਕਮਾਲਪੁਰ ਗੇਟ ਦੇ ਹਾਈਵੇ ਦੇ ਉੱਪਰ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ’ਚ ਪਿਆ ਸੀ, ਜਿਸ ਦੀ ਪਛਾਣ ਰੌਸ਼ਨ ਤਿਵਾੜੀ ਵਾਸੀ ਲੁਧਿਆਣਾ ਵਜੋਂ ਹੋਈ ਹੈ। ਪਬਲਿਕ ਦੀ ਸਹਾਇਤਾ ਨਾਲ ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਸਰਕਾਰੀ ਗੱਡੀ ਰਾਹੀਂ ਸਿਵਲ ਹਸਪਤਾਲ ਫਿਲੌਰ ਦਾਖ਼ਲ ਕਰਵਾਇਆ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਇਹ ਵੀ ਪੜ੍ਹੋ: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ
ਇਸ ਘਟਨਾ ਸਬੰਧੀ ਥਾਣਾ ਗੋਰਾਇਆ ਦੇ ਡਿਊਟੀ ਅਫ਼ਸਰ ਏ. ਐੱਸ. ਆਈ. ਸੁਰਿੰਦਰ ਪਾਲ ਨੂੰ ਮੌਕੇ ’ਤੇ ਨੋਟ ਕਰਾਇਆ, ਜੋਕਿ ਐਕਸੀਡੈਂਟ ਵਾਲੀ ਜਗ੍ਹਾ ’ਤੇ ਪਹੁੰਚੇ, ਮ੍ਰਿਤਕ ਵਿਅਕਤੀ ਦੇ ਵਾਰਸਾਂ ਨੂੰ ਬਜਰੀਆ ਫੋਨ ਇਤਲਾਹ ਦਿੱਤੀ ਗਈ। ਚਾਲਕ ਦਾ ਮੋਟਰਸਾਈਕਲ ਅਤੇ ਦੋਨੋਂ ਬੈਗ ਡਿਊਟੀ ਅਫ਼ਸਰ ਦੇ ਹਵਾਲੇ ਕੀਤੇ ਗਏ।
ਇਹ ਵੀ ਪੜ੍ਹੋ: ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ ਸਾਹਿਬ-ਮਨਾਲੀ ਹਾਈਵੇਅ 'ਤੇ ਹੋਵੇਗਾ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਸ਼ੇ ਦੇ ਮਾਮਲਿਆਂ 'ਚ 3 ਲੋਕ ਗ੍ਰਿਫ਼ਤਾਰ, ਸ਼ਰਾਬ ਤੇ ਨਸ਼ੀਲੀਆਂ ਗੋਲ਼ੀਆਂ ਬਰਾਮਦ
NEXT STORY