ਕਪੂਰਥਲਾ,(ਮਹਾਜਨ)- ਹਮੀਰਾ ਰੇਲਵੇ ਸਟੇਸ਼ਨ ਦੇ ਕੋਲ ਰੇਲ ਲਾਈਨ ਪਾਰ ਕਰਦੇ ਸਮੇਂ ਟ੍ਰੇਨ ਦੀ ਲਪੇਟ ’ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਜੀ. ਆਰ. ਪੀ. ਹਮੀਰਾ ਨੇ ਆਪਣੇ ਕਬਜ਼ੇ ’ਚ ਲੈ ਕੇ ਪਛਾਣ ਦੇ ਲਈ ਆਸ-ਪਾਸ ਦੇ ਪਿੰਡਾਂ ’ਚ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਲਾਸ਼ ਨੂੰ ਅਗਲੇ 72 ਘੰਟਿਆਂ ਦੇ ਲਈ ਕਪੂਰਥਲਾ ਸਿਵਲ ਹਸਪਤਾਲ ਦੇ ਮੁਰਦਾ ਘਰ ’ਚ ਰੱਖਵਾ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਜੀ. ਆਰ. ਪੀ. ਇੰਚਾਰਜ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਸੋਮਵਾਰ ਸਵੇਰੇ ਕਰੀਬ 10 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਹਮੀਰਾ ਰੇਲਵੇ ਸਟੇਸ਼ਨ ਦੇ ਕੋਲ ਇਕ ਵਿਅਕਤੀ ਦੀ ਲਾਸ਼ ਪਟੜੀ ਦੇ ਕੋਲ ਪਈ ਹੈ। ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਸੰਘਣੀ ਧੁੰਦ ਦੇ ਕਾਰਣ ਵਿਅਕਤੀ ਲਾਈਨ ਪਾਰ ਕਰਦੇ ਸਮੇਂ ਟ੍ਰੇਨ ਦੀ ਲਪੇਟ ’ਚ ਆ ਗਿਆ। ਜਿਸ ਕਾਰਣ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਉਮਰ ਕਰੀਬ 55 ਸਾਲ ਹੈ, ਜਿਸ ਨੇ ਸਫੇਦ ਰੰਗ ਦੀ ਕਮੀਜ਼, ਕਾਲੇ ਰੰਗ ਦਾ ਸਵੈਟਰ, ਜੈਕਟ ਤੇ ਪਜਾਮਾ ਪਾਇਆ ਹੋਇਆ ਹੈ।
ਝਾਰਖੰਡ ਦੇ ਚੋਣ ਨਤੀਜੇ ਭਾਜਪਾ ਦੀ ਫੁਟਪਾਊ ਸਿਆਸਤ ਖਿਲਾਫ਼ ਫਤਵਾ : ਕੈਪਟਨ
NEXT STORY