ਜਲੰਧਰ (ਸ਼ੋਰੀ)-ਟਾਂਡਾ ਰੋਡ ਸਥਿਤ ਗਊਸ਼ਾਲਾ ਨੇੜੇ ਸ਼ੱਕੀ ਹਾਲਾਤ ਵਿਚ ਇਕ ਵਿਅਕਤੀ ਦੀ ਲਾਸ਼ ਮਿਲੀ ਹੈ। ਲਾਸ਼ ਨੂੰ ਵੇਖ ਕੇ ਲੋਕਾਂ ਨੇ ਪੁਲਸ ਨੂੰ ਸੂਚਿਤ ਕੀਤਾ ਤਾਂ ਮੌਕੇ ’ਤੇ ਪਹੁੰਚੇ ਥਾਣਾ ਨੰ. 8 ਵਿਚ ਤਾਇਨਾਤ ਏ. ਐੱਸ. ਆਈ. ਰਾਕੇਸ਼ ਕੁਮਾਰ ਨੇ ਸਮੇਤ ਪੁਲਸ ਪਾਰਟੀ ਲਾਸ਼ ਦੀ ਸ਼ਿਨਾਖਤ ਕਰਨ ਦੀ ਕਾਫ਼ੀ ਕੋਸ਼ਿਸ਼ ਕੀਤੀ ਪਰ ਲਾਸ਼ ਨੇੜੇ ਕੋਲੋਂ ਕੋਈ ਅਜਿਹਾ ਦਸਤਾਵੇਜ਼ ਨਹੀਂ ਮਿਲਿਆ, ਜਿਸ ਨਾਲ ਉਸ ਦੀ ਪਛਾਣ ਹੋ ਸਕੇ। ਏ. ਐੱਸ. ਆਈ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਉਮਰ 60-65 ਸਾਲ ਹੈ। 18 ਨਵੰਬਰ ਨੂੰ ਮਿਲੀ ਲਾਸ਼ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ ਵਿਚ 72 ਘੰਟਿਆਂ ਲਈ ਰਖਵਾ ਦਿੱਤਾ ਹੈ। ਫਿਲਹਾਲ ਮੌਤ ਦੇ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ।
ਇਹ ਵੀ ਪੜ੍ਹੋ: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਨਵੇਂ ਹੁਕਮ ਜਾਰੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...
NEXT STORY