ਜਲੰਧਰ (ਵਰੁਣ)–ਕੋਟ ਬਾਬਾ ਦੀਪ ਸਿੰਘ ਨਗਰ ਵਿਚ ਦੇਰ ਰਾਤ ਇਕ ਵਿਅਕਤੀ ਨਸ਼ੇ ਵਿਚ ਘਰ ਦੀ ਛੱਤ ਤੋਂ ਡਿੱਗ ਗਿਆ। ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਆਲੇ-ਦੁਆਲੇ ਦੇ ਲੋਕਾਂ ਨੇ ਹਾਦਸੇ ਦੀ ਸੂਚਨਾ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ 14 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ, ਵਿਭਾਗ ਵੱਲੋਂ Alert ਜਾਰੀ
ਮ੍ਰਿਤਕ ਦੀ ਪਛਾਣ ਸਾਧੂ (43) ਮੂਲ ਨਿਵਾਸੀ ਸ਼ਾਹਪੁਰ ਦੇ ਰੂਪ ਵਿਚ ਹੋਈ ਹੈ। ਜਾਣਕਾਰੀ ਅਨੁਸਾਰ ਸਾਧੂ ਇਕ ਮਹੀਨਾ ਪਹਿਲਾਂ ਹੀ ਕੋਟ ਬਾਬਾ ਦੀਪ ਸਿੰਘ ਨਗਰ ਵਿਚ ਕਿਰਾਏ ’ਤੇ ਰਹਿਣ ਆਇਆ ਸੀ। ਸੋਮਵਾਰ ਰਾਤ ਉਹ ਸ਼ਰਾਬ ਦੇ ਨਸ਼ੇ ਵਿਚ ਘਰ ਦੀ ਛੱਤ ’ਤੇ ਗਿਆ ਸੀ ਅਤੇ ਇਸੇ ਦੌਰਾਨ ਉਹ ਹੇਠਾਂ ਆ ਡਿੱਗਿਆ। ਆਲੇ-ਦੁਆਲੇ ਦੇ ਲੋਕਾਂ ਨੇ ਆਵਾਜ਼ ਸੁਣ ਕੇ ਸਾਧੂ ਨੂੰ ਦੇਖਿਆ ਤਾਂ ਉਸ ਨੂੰ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਨੰਬਰ 3 ਦੀ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ ਹੈ।
ਇਹ ਵੀ ਪੜ੍ਹੋ: ਜਲੰਧਰ ਦੀ ਅਦਾਲਤ 'ਚ ਹੋਈ ਅੰਮ੍ਰਿਤਪਾਲ ਸਿੰਘ ਦੀ ਪੇਸ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਇਨ੍ਹਾਂ 14 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ, ਵਿਭਾਗ ਵੱਲੋਂ Alert ਜਾਰੀ
NEXT STORY