ਜਲੰਧਰ (ਸੋਨੂੰ)- ਕਾਜ਼ੀ ਮੰਡੀ 'ਚ ਬੀਤੀ ਦੇਰ ਰਾਤ ਦੋ ਧਿਰਾਂ ਵਿਚਕਾਰ ਖ਼ੂਨੀ ਝੜਪ ਹੋ ਗਈ। ਇਸ ਘਟਨਾ ਵਿੱਚ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮੁਟੂ ਨੇ ਦੱਸਿਆ ਕਿ ਉਸ ਦੇ ਚਾਚਾ ਮਦਰਾਸੀ ਮੁਹੱਲੇ ਵਿਚ ਗਏ ਸਨ।
ਝੜਪ ਦੌਰਾਨ ਉਸ 'ਤੇ ਹਮਲਾ ਕੀਤਾ ਗਿਆ। ਪੀੜਤ ਨੇ ਕਲਪਨਾ, ਸੁਧੀਰ ਅਤੇ ਸ਼ਿਰੋਣਾ 'ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਹੈ। ਪੀੜਤ ਨੇ ਦੱਸਿਆ ਕਿ ਉਸ ਦੇ ਚਾਚਾ ਦੁੱਧ ਖ਼ਰੀਦਣ ਲਈ ਦੁਕਾਨ 'ਤੇ ਗਿਆ ਸੀ, ਜਿੱਥੇ ਦੂਜੇ ਧਿਰ ਨੇ ਉਸ 'ਤੇ ਹਮਲਾ ਕੀਤਾ। ਦੋਸ਼ ਹੈ ਕਿ ਮੇਲੇ ਦੌਰਾਨ ਦੂਜੀ ਧਿਰ ਵੱਲੋਂ ਉਸ 'ਤੇ ਵੀ ਹਮਲਾ ਕੀਤਾ ਸੀ।
ਇਹ ਵੀ ਪੜ੍ਹੋ: ਆਸਾਨੀ ਨਾਲ ਪੈਸੇ ਕਮਾਉਣ ਦੇ ਚੱਕਰ 'ਚ ਪਏ ਨੌਜਵਾਨ! You Tube 'ਤੇ ਚੈਨਲ ਬਣਾਉਣਾ ਬਣਿਆ...

ਘਟਨਾ ਦੌਰਾਨ ਇਕ ਵਿਅਕਤੀ ਦੇ ਸਿਰ ਵਿੱਚ ਸੱਟ ਲੱਗੀ। ਮੁਟੂ ਦਾ ਦਾਅਵਾ ਹੈ ਕਿ 20 ਦਿਨ ਪਹਿਲਾਂ ਦੂਜੀ ਧਿਰ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ, ਪਰ ਉਸ ਨੂੰ ਇਨਸਾਫ਼ ਨਹੀਂ ਮਿਲਿਆ। ਉਸ ਨੇ ਦੋਸ਼ ਲਗਾਇਆ ਕਿ ਉਸ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਉਹ ਇਸ ਵਾਰ ਬਚ ਗਿਆ ਹੈ ਪਰ ਅਗਲੀ ਵਾਰ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੁਟੂ ਨੇ ਪੱਲੀਦਾਰ 'ਤੇ ਦੂਜੀ ਧਿਰ ਦਾ ਸਮਰਥਨ ਕਰਨ ਦੇ ਦੋਸ਼ ਲਗਾਏ। ਪੁਰਾਣੀ ਰੰਜਿਸ਼ ਕਾਰਨ ਉਸ ਦੇ ਚਾਚੇ 'ਤੇ ਹਮਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ 'ਤੇ ਪੁਲਸ
ਔਰਤ ਨੇ ਦੱਸਿਆ ਕਿ ਉਸ ਨੂੰ ਕੇਸ ਵਾਪਸ ਲੈਣ ਲਈ ਧਮਕੀਆਂ ਮਿਲ ਰਹੀਆਂ ਸਨ। ਇਸ ਰੰਜਿਸ਼ ਦੇ ਤਹਿਤ ਉਹ ਦੁਕਾਨ 'ਤੇ ਦੁੱਧ ਖ਼ਰੀਦਣ ਗਏ ਸਨ ਅਤੇ ਦੂਜੀ ਧਿਰ ਨੇ ਉਸ 'ਤੇ ਹਮਲਾ ਕਰ ਦਿੱਤਾ। ਘਟਨਾ ਵਿਚ ਵਿਅਕਤੀ ਦੇ ਸਿਰ ਅਤੇ ਬਾਂਹ 'ਤੇ ਸੱਟਾਂ ਲੱਗੀਆਂ। ਪੀੜਤ ਪਰਿਵਾਰ ਨੇ ਇਨਸਾਫ਼ ਲਈ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਕਲਪਨਾ ਅਤੇ ਉਸ ਦੇ ਪੁੱਤਰ 'ਤੇ ਕੇਸ ਵਾਪਸ ਲੈਣ ਲਈ ਮਜਬੂਰ ਕਰਨ ਲਈ ਹਮਲਾ ਕੀਤਾ ਗਿਆ ਸੀ। ਦੂਜੀ ਧਿਰ ਨੇ ਇਸ ਘਟਨਾ ਬਾਰੇ ਮੀਡੀਆ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ।
ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ ਨੇ ਸੁੱਟਿਆ ਸੀ IED ਦਾ ਪੈਕੇਟ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ
NEXT STORY