ਕਾਠਗੜ੍ਹ (ਰਾਜੇਸ਼ ਸ਼ਰਮਾ)-ਬਲਾਚੌਰ-ਰੂਪਨਗਰ ਨੈਸ਼ਨਲ ਹਾਈਵੇ ’ਤੇ ਪਿੰਡ ਸੁੱਧਾਮਾਜਰਾ ਕੋਲ ਇਕ ਤੇਜ ਰਫ਼ਤਾਰ ਕਾਰ ਵੱਲੋਂ ਦੂਜੀ ਕਾਰ ਨੂੰ ਪਿੱਛੋਂ ਟੱਕਰ ਮਾਰੇ ਜਾਣ ਨਾਲ ਕਾਰ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ । ਜਾਣਕਾਰੀ ਦਿੰਦੇ ਐੱਸ. ਐੱਸ.ਐੱਫ਼. ਟੀਮ ਦੇ ਇੰਚਾਰਜ ਏ. ਐੱਸ. ਆਈ. ਪ੍ਰਵੀਨ ਕੁਮਾਰ ਨੇ ਦੱਸਿਆ ਕਿ ਕੰਟਰੋਲ ਰੂਮ ਨਵਾਂਸ਼ਹਿਰ ਤੋਂ ਹਾਦਸੇ ਦੀ ਸੂਚਨਾ ਮਿਲਣ ਉਪਰੰਤ ਉਨ੍ਹਾਂ ਤੁਰੰਤ ਜਾ ਕੇ ਵੇਖਿਆ ਕਿ ਇਕ ਕਾਰ ਨੂੰ ਜਸਪ੍ਰੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਰਾਗਪੁਰ ਥਾਣਾ ਕਾਠਗੜ੍ਹ ਚਲਾ ਰਿਹਾ ਸੀ, ਜੋਕਿ ਰੋਪੜ ਤੋਂ ਬਲਾਚੌਰ ਜਾ ਰਿਹਾ ਸੀ। ਜਦੋਂ ਉਹ ਪਿੰਡ ਸੁੱਧਾਮਾਜਰਾ ਦੇ ਕੋਲ ਪਹੁੰਚਿਆ ਤਾਂ ਪਿੱਛੋਂ ਆ ਰਹੀ ਅਣਪਛਾਤੀ ਤੇਜ਼ ਰਫ਼ਤਾਰ ਕਾਰ ਨੇ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਅਤੇ ਅਣਪਛਾਤੀ ਕਾਰ ਦਾ ਡਰਾਈਵਰ ਕਾਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਇਸ ਹਾਦਸੇ ਵਿਚ ਕਾਰ ਚਾਲਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਤੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਜਦਕਿ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ। ਐੱਸ. ਐੱਸ. ਐੱਫ਼. ਟੀਮ ਨੈਸ਼ਨਲ ਹਾਈਵੇ ਅਥਾਰਿਟੀ ਦੀ ਰਿਕਵਰੀ ਵੈਨ ਨਾਲ ਕਾਰ ਨੂੰ ਸਾਈਡ ’ਤੇ ਕਰਵਾਇਆ ਅਤੇ ਹਾਦਸੇ ਦੀ ਜਾਣਕਾਰੀ ਕੰਟਰੋਲ ਰੂਮ ਨਵਾਂਸ਼ਹਿਰ ਤੇ ਥਾਣਾ ਕਾਠਗੜ੍ਹ ਨੂੰ ਦਿੱਤੀ ।
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕੋਠੀ 'ਚ 3 ਦਿਨਾਂ ਤੱਕ ਚੱਲੀ ED ਦੀ ਛਾਪੇਮਾਰੀ
NEXT STORY