ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ, ਜਸਵਿੰਦਰ)- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਪਿੰਡ ਮੂਨਕਾਂ ਨੇੜੇ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਜ਼ਖ਼ਮੀ ਹੋਇਆ ਹੈ। ਹਾਦਸਾ ਅੱਜ ਸਵੇਰੇ 8 ਵਜੇ ਦੇ ਕਰੀਬ ਹਾਈਵੇਅ 'ਤੇ ਪਿੰਡ ਮੂਨਕਾਂ ਦੇ ਫਾਟਕ ਨੇੜੇ ਉਸ ਸਮੇਂ ਵਾਪਰਿਆ ਜਦੋਂ ਕਿਸੇ ਬੱਸ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ ਦਮਨਜੀਤ ਸਿੰਘ ਪੁੱਤਰ ਮਾਸਟਰ ਦਰਸ਼ਨ ਸਿੰਘ ਵਾਸੀ ਲੋਧੀ ਚੱਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਉਸ ਨੂੰ ਸਰਬੱਤ ਦਾ ਭਲਾ ਸੇਵਾ ਸੋਸਾਇਟੀ ਦੇ ਸੇਵਾਦਾਰਾਂ ਜਥੇਦਾਰ ਦਵਿੰਦਰ ਸਿੰਘ ਮੂਨਕ ਅਤੇ ਪ੍ਰਦੀਪ ਸਿੰਘ ਨੇ ਮਦਦ ਕਰਕੇ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ, ਜਿੱਥੋਂ ਉਸ ਨੂੰ ਮੁੱਢਲੀ ਮੈਡੀਕਲ ਮਦਦ ਤੋਂ ਬਾਅਦ ਹੁਸ਼ਿਆਰਪੁਰ ਰੈਫਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪਾਲੀਵੁੱਡ ਜਗਤ ਤੋਂ ਮੰਦਭਾਗੀ ਖ਼ਬਰ, ਮਸ਼ਹੂਰ ਗਾਇਕ ਦੀ ਸੜਕ ਹਾਦਸੇ 'ਚ ਮੌਤ, ਗੱਡੀ ਦੇ ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜਲੰਧਰ ਜ਼ਿਮਨੀ ਚੋਣ ਜਿੱਤਣ ਲਈ ਕਾਂਗਰਸ ਨੇ ਲਾਇਆ ਅੱਡੀ ਚੋਟੀ ਦਾ ਜ਼ੋਰ, ਜਾਣੋ ਕੌਣ ਹੈ ਉਮੀਦਵਾਰ ਸੁਰਿੰਦਰ ਕੌਰ
NEXT STORY