ਕਪੂਰਥਲਾ/ਸੁਭਾਨਪੁਰ (ਭੂਸ਼ਣ, ਸਤਨਾਮ)— ਨੇਡ਼ਲੇ ਪਿੰਡ ਬੂਟਾਂ ’ਚ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਪਿੰਡ ਦੇ ਸ਼ਮਸ਼ਾਨਘਾਟ ਨੇਡ਼ਿਓ ਬਰਾਮਦ ਕਰਕੇ ਅਣਪਛਾਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਸ ਨੂੰ ਮੁਲਜ਼ਮਾਂ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਸੁਭਾਨਪੁਰ ਮਾਰਗ ’ਤੇ ਪੈਂਦੇ ਪਿੰਡ ਬੂਟਾਂ ਦੇ ਸ਼ਮਸ਼ਾਨਘਾਟ ਦੇ ਨੇਡ਼ੇ ਇਕ 30 ਸਾਲ ਦੇ ਨੌਜਵਾਨ ਗੁਲਜ਼ਾਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਬੂਟਾਂ ਦੀ ਲਾਸ਼ ਪਈ ਹੈ। ਜਿਸ ’ਤੇ ਮੂੰਹ ਅਤੇ ਸਰੀਰ ਦੇ ਹੋਰਨਾਂ ਅੰਗਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਹੋਏ ਸਨ, ਜਿਸ ’ਤੇ ਮੌਕੇ ’ਤੇ ਪਹੁੰਚੇ ਐੱਸ. ਪੀ. (ਡੀ) ਹਰਪ੍ਰੀਤ ਸਿੰਘ ਮੰਡੇਰ, ਡੀ. ਐੱਸ. ਪੀ. ਸਬ ਡਿਵੀਜ਼ਨ ਹਰਿੰਦਰ ਸਿੰਘ ਗਿੱਲ ਅਤੇ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਇੰਸਪੈਕਟਰ ਵਿਕਰਮ ਸਿੰਘ ਨੇ ਮੌਕੇ ’ਤੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਕੁਝ ਮੁਲਜ਼ਮਾਂ ਨੇ ਮ੍ਰਿਤਕ ਨੌਜਵਾਨ ਦਾ ਸੂਏ ਵਰਗੇ ਤਿੱਖੀ ਚੀਜ਼ ਨਾਲ ਵਾਰ ਕਰਕੇ ਕਤਲ ਕੀਤਾ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟ ਲਈ ਸਿਵਲ ਹਸਪਤਾਲ ਕਪੂਰਥਲਾ ਭੇਜ ਦਿੱਤਾ ਗਿਆ ਹੈ ਉਥੇ ਹੀ ਮ੍ਰਿਤਕ ਦਾ ਕਤਲ ਕਿਉਂ ਹੋਇਆ ਅਤੇ ਕਿਸ ਨੇ ਕੀਤਾ ਇਸ ਸਬੰਧੀ ਜਾਂਚ ਦਾ ਦੌਰ ਜਾਰੀ। ਉਥੇ ਹੀ ਸੂਤਰਾਂ ਮੁਤਾਬਕ ਪੁਲਸ ਨੂੰ ਕੁਝ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਰਾਊਂਡਅਪ ਵੀ ਕੀਤਾ ਹੈ।
ਅਕਾਲੀ-ਭਾਜਪਾ ਗਠਜੋੜ ਸਰਕਾਰ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੇ ਨਹੀਂ ਸੁਣਿਆ ਸੀ ਚਿੱਟੇ ਦਾ ਨਾਂ : ਭੱਠਲ
NEXT STORY