ਜਲੰਧਰ (ਵਰੁਣ)- ਡੀ.ਏ.ਵੀ. ਫਲਾਈਓਵਰ ’ਤੇ ਇਕ ਸਾਈਕਲ ਸਵਾਰ ਵਿਅਕਤੀ ਨੂੰ ਰੋਕ ਕੇ ਬਾਈਕ ਸਵਾਰ 3 ਲੁਟੇਰਿਆਂ ਤੇ ਇਕ ਮਹਿਲਾ ਲੁਟੇਰਨ ਨੇ ਉਸ ’ਤੇ ਦਾਤ ਨਾਲ ਹਮਲਾ ਕਰ ਦਿੱਤਾ ਤੇ ਉਸ ਦੀ ਜੇਬ ’ਚੋਂ ਪੈਸੇ ਲੁੱਟ ਲਏ। ਬਜ਼ੁਰਗ ਸਾਈਕਲ ਸਵਾਰ ਦਾਤ ਲੱਗਣ ਕਾਰਨ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਪਤੀ ਦੇ ਸ਼ਰਾਬ ਪੀਣ ਦੀ ਆਦਤ ਤੋਂ ਤੰਗ ਆ ਕੇ ਪਤਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਦਿੱਤਾ ਰੂਹ ਕੰਬਾਊ ਵਾਰਦਾਤ ਨੂੰ ਅੰਜਾਮ
ਜਾਣਕਾਰੀ ਦਿੰਦਿਆਂ ਰਜਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਵੀ ਉਕਤ ਗੈਂਗ ਨੇ ਉਸ ਨੂੰ ਰੋਕਿਆ ਸੀ ਪਰ ਉਸ ਕੋਲੋਂ ਕੁਝ ਨਹੀਂ ਮਿਲਿਆ, ਜਿਸ ਕਾਰਨ ਉਹ ਉਸ ਨੂੰ ਧੱਕਾ ਦੇ ਕੇ ਫ਼ਰਾਰ ਹੋ ਗਏ ਸਨ। ਦੋਸ਼ ਹੈ ਕਿ ਇਹ ਤਿੰਨੇ ਲੁਟੇਰੇ ਤੇ ਇਕ ਲੜਕੀ 2 ਮੋਟਰਸਾਈਕਲਾਂ ’ਤੇ ਆਏ ਸਨ। ਜਿਵੇਂ ਹੀ ਉਹ ਡੀ.ਏ.ਵੀ. ਫਲਾਈਓਵਰ ਕੋਲ ਪਹੁੰਚਿਆ ਤਾਂ ਉਨ੍ਹਾਂ ਨੇ ਸਾਈਕਲ ਰੋਕ ਲਿਆ ਤੇ ਪੈਸਿਆਂ ਦੀ ਮੰਗ ਕੀਤੀ।
ਇਹ ਵੀ ਪੜ੍ਹੋ- ਸਕੂਲਾਂ ਦੀ ਵੱਡੀ ਨਾਲਾਇਕੀ, ਬੋਰਡ ਪ੍ਰੀਖਿਆ ਦੇਣ ਤੋਂ ਵਾਂਝੇ ਰਹਿ ਸਕਦੇ ਨੇ 5ਵੀਂ ਅਤੇ 8ਵੀਂ ਦੇ ਵਿਦਿਆਰਥੀ
ਜਦੋਂ ਰਜਿੰਦਰ ਨੇ ਵਿਰੋਧ ਕੀਤਾ ਤਾਂ ਇਕ ਲੁਟੇਰੇ ਨੇ ਉਸ ’ਤੇ ਦਾਤਰ ਨਾਲ ਵਾਰ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਹੱਥ ਨਾਲ ਫੜ ਲਿਆ, ਜਿਸ ਕਾਰਨ ਉਸ ਦਾ ਹੱਥ ਜ਼ਖਮੀ ਹੋ ਗਿਆ। ਲੁਟੇਰਿਆਂ ਨੇ ਜੇਬ ਦੀ ਤਲਾਸ਼ੀ ਲਈ ਤੇ ਸਾਰੇ ਪੈਸੇ ਕੱਢ ਕੇ ਫਰਾਰ ਹੋ ਗਏ। ਲੁਟੇਰਿਆਂ ਦਾ ਇਹੀ ਗਰੁੱਪ ਪਹਿਲਾਂ ਸਕਾਰਪੀਓ ’ਚ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਮਿਲੇ MP ਸੁਸ਼ੀਲ ਰਿੰਕੂ, ਜਲੰਧਰ ਦੇ ਲੋਕਾਂ ਲਈ ਰੱਖੀ ਇਹ ਮੰਗ
NEXT STORY