ਲਾਂਬੜਾ (ਵਰਿੰਦਰ)- ਥਾਣਾ ਲਾਂਬੜਾ ਦੇ ਅਧੀਨ ਆਉਂਦੇ ਖੇਤਰ ਵਿਚੋਂ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਵੱਲੋਂ ਦਿਨ-ਦਿਹਾੜੇ ਛੁਰੇ ਦੀ ਨੋਕ ’ਤੇ ਇਕ ਰਾਹਗੀਰ ਪਾਸੋਂ ਨਕਦੀ ਤੇ ਮੋਬਾਈਲ ਫੋਨ ਲੁੱਟ ਕੇ ਫਰਾਰ ਹੋ ਜਾਣ ਦੀ ਸੂਚਨਾ ਹੈ। ਇਸ ਸਬੰਧੀ ਪੀੜਤ ਮਾ. ਲਾਲ ਚੰਦ ਵਾਸੀ ਪਿੰਡ ਸੰਮੀਪੁਰ ਨੇ ਦੱਸਿਆ ਕਿ ਸ਼ਾਮ ਕਰੀਬ 4.30 ਵਜੇ ਉਹ ਸਾਈਕਲ ਰਾਹੀਂ ਪਿੰਡ ਕਾਦੀਆਂ ਵੱਲੋਂ ਪਿੰਡ ਸੰਮੀਪੁਰ ਨੂੰ ਵਾਪਸ ਆ ਰਿਹਾ ਸੀ।
ਇਸ ਦੌਰਾਨ ਰਸਤੇ ਵਿਚ ਪਿੱਛੋਂ 2 ਮੋਟਰਸਾਈਕਲ ਸਵਾਰ ਲੁਟੇਰੇ ਆਏ, ਜਿਨ੍ਹਾਂ ਵਿਚੋਂ ਇਕ ਨੇ ਕਪੜੇ ਨਾਲ ਮੂੰਹ ਲੁਕੋਇਆ ਹੋਇਆ ਸੀ। ਮਾ. ਲਾਲ ਚੰਦ ਨੇ ਦੱਸਿਆ ਕਿ ਲੁਟੇਰਿਆਂ ਨੇ ਆਪਣਾ ਮੋਟਰਸਾਈਕਲ ਉਨ੍ਹਾਂ ਦੇ ਅੱਗੇ ਲਾ ਕੇ ਰਸਤਾ ਰੋਕ ਦਿੱਤਾ। ਪੀੜਤ ਨੇ ਦੱਸਿਆ ਕਿ ਇਕ ਲੁਟੇਰੇ ਨੇ ਛੁਰੇ ਦੀ ਨੋਕ ’ਤੇ ਜਾਨੋਂ ਮਾਰਨ ਦੀ ਧਮਕੀ ਦੇ ਕੇ ਉਸ ਪਾਸੋਂ ਉਸ ਦਾ ਮੋਬਾਈਲ ਫੋਨ ਅਤੇ ਲਗਭਗ 2 ਹਜ਼ਾਰ ਦੀ ਨਕਦੀ ਖੋਹ ਲਈ।
ਇਹ ਵੀ ਪੜ੍ਹੋ- ਅਸਲਾ ਘਰ 'ਚ ਬੰਦੂਕ ਸਾਫ਼ ਕਰਦੇ ਸਮੇਂ ਚੱਲੀ ਗੋਲ਼ੀ, ਹੋਮਗਾਰਡ ਦੀ ਹੋ ਗਈ ਮੌਤ, 2 ਮਹੀਨੇ ਬਾਅਦ ਹੋਣਾ ਸੀ ਰਿਟਾਇਰ
ਪੀੜਤ ਨੇ ਦੱਸਿਆ ਕਿ ਲੁਟੇਰੇ ਨੇ ਉਨ੍ਹਾਂ ’ਤੇ ਛੁਰੇ ਨਾਲ ਵਾਰ ਕਰਨ ਦੀ ਵੀ ਕੋਸ਼ਿਸ਼ ਕੀਤੀ ਪਰ ਕਿਸੇ ਤਰ੍ਹਾਂ ਉਨ੍ਹਾਂ ਦਾ ਬਚਾਅ ਹੋ ਗਿਆ। ਦੋਵੇਂ ਲੁਟੇਰੇ ਪੰਜਾਬੀ ਬੋਲ ਰਹੇ ਸਨ। ਵਾਰਦਾਤ ਨੂੰ ਅੰਜ਼ਾਮ ਦੇਣ ਬਾਅਦ ਦੋਵੇਂ ਲੁਟੇਰੇ ਵਾਪਸ ਪਿੰਡ ਕਾਦੀਆਂ ਵੱਲ ਨੂੰ ਹੀ ਫਰਾਰ ਹੋ ਗਏ। ਪੀੜਤ ਵਲੋਂ ਇਸ ਘਟਨਾ ਦੀ ਸੂਚਨਾ ਲਾਂਬੜਾ ਪੁਲਸ ਨੂੰ ਦੇ ਦਿੱਤੀ ਗਈ ਸੀ। ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ।
ਇਹ ਵੀ ਪੜ੍ਹੋ- ਦੁਬਈ 'ਚ ਕੰਮ ਦਿਵਾਉਣ ਦੇ ਨਾਂ 'ਤੇ ਮਸਕਟ 'ਚ ਵੇਚ'ਤੀ ਮਾਂ-ਧੀ, ਸੰਤ ਸੀਚੇਵਾਲ ਦੇ ਯਤਨਾਂ ਸਦਕਾ ਹੋਈ ਘਰ ਵਾਪਸੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੁਬਈ 'ਚ ਕੰਮ ਦਿਵਾਉਣ ਦੇ ਨਾਂ 'ਤੇ ਮਸਕਟ 'ਚ ਵੇਚ'ਤੀ ਮਾਂ-ਧੀ, ਸੰਤ ਸੀਚੇਵਾਲ ਦੇ ਯਤਨਾਂ ਸਦਕਾ ਹੋਈ ਘਰ ਵਾਪਸੀ
NEXT STORY