ਜਲੰਧਰ (ਸੋਨੂੰ)— ਜਲੰਧਰ ਥਾਣਾ ਡਿਵੀਜ਼ਨ ਨੰਬਰ-8 ਦੇ ਅਧੀਨ ਪੈਂਦੇ ਹਰਗੋਬਿੰਦ ਨਗਰ 'ਚ ਇਕ ਵਿਅਕਤੀ ਨੇ ਕੰਧ 'ਤੇ ਲੱਗੀ ਗਰਿੱਲ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਵਾਸੀ ਹਰਗੋਬਿੰਦ ਨਗਰ ਦੇ ਰੂਪ 'ਚ ਹੋਈ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਮਨਜੀਤ ਰਾਮ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਨਗਰ 'ਚ ਇਕ ਵਿਅਕਤੀ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਮੌਕੇ 'ਤੇ ਜਾ ਕੇ ਦੇਖਿਆ ਤਾਂ ਮ੍ਰਿਤਕ ਦੀ ਲਾਸ਼ ਛੱਤ 'ਤੇ ਗੁਆਂਢੀਆਂ ਦੀ ਕੰਧ ਨਾਲ ਲੱਗੀ ਗਰਿੱਲ 'ਤੇ ਲਟਕ ਰਹੀ ਸੀ।
ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਹ ਦੇਰ ਰਾਤ ਖਾਣਾ ਖਾਣ ਕੇ ਛੱਤ 'ਤੇ ਸੌਣ ਲਈ ਗਏ ਸਨ ਤਾਂ ਜਦੋਂ ਸਵੇਰੇ ਜਾ ਕੇ ਦੇਖਿਆ ਤਾਂ ਪਰਮਜੀਤ ਦੀ ਲਾਸ਼ ਗੁਆਂਢੀਆਂ ਦੀ ਕੰਧ 'ਤੇ ਲਟਕ ਰਹੀ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵਿਧਵਾ ਨੂੰ ਇਨਸਾਫ ਦਿਵਾਉਣ ਲਈ ਥਾਣੇ ਗਏ ਭਾਜਪਾ ਆਗੂ ਨੂੰ ਪੁਲਸ ਮੁਲਾਜ਼ਮਾਂ ਨੇ ਬੇਰਹਿਮੀ ਨਾਲ ਕੁੱਟਿਆ
NEXT STORY