ਜਲੰਧਰ (ਸੋਨੂੰ,ਰਮਨ, ਮਾਹੀ)— ਜਲੰਧਰ ਦੇ ਅਧੀਨ ਆਉਂਦੇ ਪਿੰਡ ਰਾਏਪੁਰ ਬੱਲਾਂ ਵਿਖੇ ਇਕ ਵਿਅਕਤੀ ਵੱਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਗਈ। ਮ੍ਰਿਤਕ ਦੀ ਪਛਾਣ ਰੁਸਤਮ ਅਲੀ ਪੁੱਤਰ ਰਹੀਸ਼ ਅਲੀ ਵਜੋਂ ਹੋਈ ਹੈ। ਮ੍ਰਿਤਕ ਦੀ ਪਤਨੀ ਮੁਤਾਬਕ ਉਸ ਦਾ ਪਤੀ ਸ਼ਾਰਾਬ ਬਹੁਤ ਪੀਂਦਾ ਸੀ ਅਤੇ ਹਰ ਰੋਜ਼ ਹੀ ਉਸ ਨਾਲ ਕੁੱਟਮਾਰ ਵੀ ਕਰਦਾ ਰਹਿੰਦਾ ਸੀ। ਉਸ ਦੀ ਕੁੱਟਮਾਰ ਤੋਂ ਤੰਗ ਆ ਕੇ ਉਹ ਆਪਣੇ ਪਤੀ ਨੂੰ ਛੱਡ ਕੇ ਚਲੀ ਗਈ ਸੀ। ਬਾਅਦ 'ਚ ਉਸ ਨੂੰ ਇਸ ਘਟਨਾ ਬਾਰੇ ਪਤਾ ਲੱਗਾ।

ਉੱਥੇ ਹੀ ਸੂਚਨਾ ਮਿਲਦੇ ਹੀ ਮੌਕੇ 'ਤੇ ਥਾਣਾ ਮਕਸੂਦਾ ਦੀ ਪੁਲਸ ਪੁੱਜੀ। ਹੌਲਦਾਰ ਕੇਵਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੁਸਤਮ ਬਿਹਾਰ ਦਾ ਰਹਿਣ ਵਾਲਾ ਸੀ ਅਤੇ ਕਾਫੀ ਸਮੇਂ ਤੋਂ ਰਾਏਪੁਰਾ ਬੱਲਾ ਵਿਖੇ ਅਪਣੇ ਪਰਿਵਾਰ ਨਾਲ ਰਹਿ ਰਿਹਾ ਸੀ।

ਗਰੀਬੀ ਜ਼ਿਆਦਾ ਹੋਣ ਕਾਰਨ ਮ੍ਰਿਤਕ ਦਿਮਾਗੀ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ ਅਤੇ ਇਸੇ ਕਾਰਨ ਉਸ ਨੇ ਫਾਹਾ ਲਗਾ ਕੇ ਅੱਜ ਆਪਣੀ ਜੀਵਨਲੀਲਾ ਖਤਮ ਕਰ ਲਈ। ਫਿਲਹਾਲ ਉਨ੍ਹਾਂ ਵੱਲੋਂ ਲਾਸ਼ ਨੂੰ ਅਪਣੇ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ।
ਖਾਣ-ਪੀਣ ਵਾਲੀਆਂ ਚੀਜ਼ਾਂ ਦੇ 8 ਸੈਂਪਲ ਭਰੇ
NEXT STORY