ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਟਾਂਡਾ ਵਿਖੇ ਅੱਜ ਸਵੇਰੇ ਇਕ ਨੌਜਵਾਨ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਫਾਹਾ ਲਗਾ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸਿਮਰਨ ਪਾਲ ਸਿੰਘ ਪੁੱਤਰ ਅਵਤਾਰ ਸਿੰਘ ਨਿਵਾਸੀ ਵਾਰਡ ਨੰਬਰ 12 ਨਜ਼ਦੀਕ ਲੱਖੀ ਸਿਨੇਮਾ ਪੁਲੀ ਦੇ ਰੂਪ 'ਚ ਹੋਈ ਹੈ। ਘਟਨਾ ਸਵੇਰ ਦੀ ਦੱਸੀ ਜਾ ਰਹੀ ਹੈ। ਸਿਮਰਨਪਾਲ ਨੇ ਘਰ ਦੇ ਚੁਬਾਰੇ 'ਚ ਛੱਤ ਨਾਲ ਰੱਸੀ ਬੰਨ੍ਹ ਕੇ ਫਾਹਾ ਲਿਆ ਸੀ, ਜਿਸ ਦਾ ਪਤਾ ਉਸ ਦੀ ਮਾਂ ਬਲਵਿੰਦਰ ਕੌਰ ਨੂੰ ਲੱਗਣ 'ਤੇ ਉਸ ਨੇ ਆਪਣੇ ਪਤੀ ਨੂੰ ਜਾਣਕਾਰੀ ਦਿੱਤੀ। ਸੂਚਨਾ ਮਿਲਣ 'ਤੇ ਟਾਂਡਾ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨ ਦੇ ਆਧਾਰ 'ਤੇ 174 ਸੀ. ਆਰ. ਪੀ. ਸੀ. ਦੀ ਕਾਰਵਾਈ ਕੀਤੀ ਹੈ।
Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ
NEXT STORY