ਭੋਗਪੁਰ (ਰਾਜੇਸ਼ ਸੂਰੀ)—ਇਥੋਂ ਦੇ ਪਿੰਡ ਭਟਨੂਰਾ ਲੁਬਾਣਾ 'ਚ ਨੌਜਵਾਨ ਵੱਲੋਂ ਸ਼ੱਕੀ ਹਾਲਾਤ 'ਚ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਜਸਵੀਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਭਟਨੂਰਾ ਲੁਬਾਣਾ ਵੱਲੋਂ ਕੁਝ ਘਰੇਲੂ ਕਾਰਨਾਂ ਕਰਕੇ ਅੱਜ ਤੜਕਸਾਰ ਆਪਣੇ ਬੈੱਡਰੂਮ 'ਚ ਪੱਖੇ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਥਾਣਾ ਭੋਗਪੁਰ ਨੂੰ ਮਿਲੀ ਸੂਚਨਾ ਦੇ ਆਧਾਰ 'ਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਗਿਆ ਹੈ।
ਘਨਸ਼ਾਮ ਥੋਰੀ ਬਤੌਰ ਡਿਪਟੀ ਕਮਿਸ਼ਨਰ ਅੱਜ ਸੰਭਾਲਣਗੇ ਅਹੁਦਾ
NEXT STORY