ਜਲੰਧਰ (ਜ. ਬ.)- ਥਾਣਾ ਨੰਬਰ 4 ਅਧੀਨ ਪੈਂਦੇ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਇਕ ਹਸਪਤਾਲ ਨੇੜਲੀ ਬਿਲਡਿੰਗ ਦੀ ਛੱਤ ਤੋਂ ਇਕ 28 ਸਾਲਾ ਨੌਜਵਾਨ ਨੇ ਸ਼ੱਕੀ ਹਾਲਾਤ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨੰ. 4 ਦੇ ਏ. ਐੱਸ. ਆਈ. ਸ਼ੀਸ਼ਪਾਲ ਸਿੰਘ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ 72 ਘੰਟਿਆਂ ਲਈ ਸਿਵਲ ਹਸਪਤਾਲ ਵਿਚ ਪਛਾਣ ਲਈ ਰਖਵਾ ਦਿੱਤਾ ਹੈ।
ਇਹ ਵੀ ਪੜ੍ਹੋ : ਪਲਾਂ ’ਚ ਉਜੜਿਆ ਹੱਸਦਾ-ਵੱਸਦਾ ਪਰਿਵਾਰ, ਦੋ ਸਕੇ ਭਰਾਵਾਂ ਦੀ ਮੌਤ ਨਾਲ ਘਰ ’ਚ ਪੈ ਗਿਆ ਚੀਕ-ਚਿਹਾੜਾ
ਏ. ਐੱਸ. ਆਈ ਨੇ ਦੱਸਿਆ ਕਿ ਇਕ ਨੌਜਵਾਨ ਨੇ ਕੇਅਰ ਮੇਕਸ ਹਸਪਤਾਲ ਨੇੜਲੀ ਬਿਲਡਿੰਗ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮੌਕੇ ’ਤੇ ਮੌਜੂਦ ਬਿਲਡਿੰਗ ਦੇ ਸੁਰੱਖਿਆ ਗਾਰਡ ਕੰਵਲਜੀਤ ਸਿੰਘ ਨੇ ਦੱਸਿਆ ਕਿ ਹਸਪਤਾਲ ਦੀ ਛੱਤ ਵਲ ਜਾਂਦੇ ਰਸਤੇ ਉਤੇ ਤਾਲਾ ਲਾ ਹੋਇਆ ਸੀ। ਅਣਪਛਾਤਾ ਵਿਅਕਤੀ ਬਿਨਾਂ ਕਿਸੇ ਨੂੰ ਦੱਸੇ ਛੱਤ ਰਸਤੇ ਉਪਰ ਨੂੰ ਚੜ੍ਹ ਰਿਹਾ ਸੀ ਜਿਉਂ ਹੀ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਹੋਰ ਉੱਪਰ ਚੱਲਿਆ ਗਿਆ, ਜਿੰਨੀ ਦੇਰ ਵਿਚ ਉਹ ਉਸ ਦੇ ਪਿੱਛੇ ਪਹੁੰਚੇ, ਉਸ ਨੇ ਛੱਤ ਤੋਂ ਛਾਲ ਮਾਰ ਦਿੱਤੀ। ਪੁਲਸ ਨੇ ਦੱਸਿਆ ਕਿ ਦੇਰ ਸ਼ਾਮ ਤੱਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ।
ਇਹ ਵੀ ਪੜ੍ਹੋ : ਲੁਧਿਆਣਾ: ਚਿਕਨ ਕਾਰਨਰ ਦੇ ਮਾਲਕ ਨੇ ਸਿਧਵਾਂ ਨਹਿਰ 'ਚ ਮਾਰੀ ਛਾਲ, ਸੁਸਾਈਡ ਨੋਟ ’ਚ ਦੱਸਿਆ ਮੌਤ ਦਾ ਕਾਰਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਭਾਕਿਊ (ਰਾਜੇਵਾਲ) ਨੇ ਰੋਸ ਮਾਰਚ ਕਰਕੇ ਖੇਤੀ ਕਾਨੂੰਨਾਂ ਦੀਆਂ ਸਾੜੀਆਂ ਕਾਪੀਆਂ
NEXT STORY