ਜਲੰਧਰ (ਰਮਨ)— ਥਾਣਾ ਰਾਮਾਮੰਡੀ ਦੇ ਅਧੀਨ ਆਉਂਦੇ ਗੁਰੂ ਨਾਨਕਪੁਰਾ ਵਿਖੇ ਇਕ ਵਿਅਕਤੀ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਦੇ ਹੀ ਥਾਣਾ ਰਾਮਾਮੰਡੀ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲਿਆ। ਮਿ੍ਰਤਕ ਦੀ ਪਛਾਣ ਦੇਵੀਦਿਆਲ ਪੁੱਤਰ ਕਮਲ ਕੁਮਾਰ (32) ਦੇ ਰੂਪ ’ਚ ਹੋਈ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ ਵੇਲੇ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਨੇ ਫਾਹਾ ਲਗਾ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਭੇਜ ਦਿੱਤਾ ਹੈ। ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
ਰਾਮਗੜ੍ਹ (ਜੰਮੂ-ਕਸ਼ਮੀਰ) ਬਾਰਡਰ ’ਤੇ ਵੰਡੀ ਗਈ ‘680ਵੇਂ ਟਰੱਕ ਦੀ ਰਾਹਤ ਸਮੱਗਰੀ’
NEXT STORY