ਜਲੰਧਰ (ਜ. ਬ.)–ਚੱਕ ਜ਼ਿੰਦਾ ਰੋਡ ’ਤੇ ਸਥਿਤ ਮਹਾਸ਼ਿਆਂ ਕਾਲੋਨੀ ਵਿਚ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਇਕ ਵਿਅਕਤੀ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਜਿਸ ਸਮੇਂ ਉਸ ਨੇ ਫਾਹਾ ਲਿਆ, ਉਦੋਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਾਹ ਲੈਂਦਿਆਂ ਹੇਠਾਂ ਉਤਾਰ ਲਿਆ ਸੀ ਪਰ ਹਸਪਤਾਲ ਵਿਚ ਜਾ ਕੇ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਦੀ ਪਛਾਣ ਸੰਦੀਪ ਕੁਮਾਰ (30) ਪੁੱਤਰ ਵਿਜੇ ਕੁਮਾਰ ਵਾਸੀ ਮਹਾਸ਼ਿਆਂ ਕਾਲੋਨੀ ਜ਼ਿੰਦਾ ਰੋਡ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਜਲੰਧਰ ’ਚ ਅੱਜ ਨਹੀਂ ਲੱਗੇਗੀ ‘ਸੰਡੇ ਮਾਰਕਿਟ’, ਸਿਰਫ ਖੁੱਲ੍ਹੀਆਂ ਰਹਿਣਗੀਆਂ ਦੁਕਾਨਾਂ
ਥਾਣਾ ਨੰਬਰ 1 ਦੇ ਏ. ਐੱਸ. ਆਈ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਸੰਦੀਪ ਦੀ ਮਾਨਸਿਕ ਹਾਲਤ ਖਰਾਬ ਹੋਣ ਕਾਰਣ ਉਸ ਦੀ ਪਤਨੀ ਉਸ ਨੂੰ ਇਕ ਸਾਲ ਪਹਿਲਾਂ ਛੱਡ ਕੇ ਚਲੀ ਗਈ ਸੀ। ਉਹ ਸ਼ਰਾਬ ਪੀਣ ਦਾ ਆਦੀ ਸੀ ਅਤੇ ਕੋਈ ਕੰਮ ਨਹੀਂ ਕਰਦਾ ਸੀ। ਥਾਣਾ ਮੁਖੀ ਨੇ ਕਿਹਾ ਕਿ ਫਿਲਹਾਲ ਖੁਦਕੁਸ਼ੀ ਦੇ ਕਾਰਣਾਂ ਦਾ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ ਹੈ।
ਇਹ ਵੀ ਪੜ੍ਹੋ : ਬਰਗਾੜੀ ਕਾਂਡ ਦੇ ਦੋਸ਼ੀ ਜਲਦ ਹੋਣਗੇ ਬੇਨਕਾਬ, ਹੋਵੇਗੀ ਸਖ਼ਤ ਕਾਰਵਾਈ : ਜਾਖੜ
ਜਲੰਧਰ ’ਚ ਅੱਜ ਨਹੀਂ ਲੱਗੇਗੀ ‘ਸੰਡੇ ਮਾਰਕਿਟ’, ਸਿਰਫ ਖੁੱਲ੍ਹੀਆਂ ਰਹਿਣਗੀਆਂ ਦੁਕਾਨਾਂ
NEXT STORY