ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)-ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਟਾਂਡਾ ਪੁਲਸ ਨੇ ਇਕ ਨੌਜਵਾਨ ਨੂੰ ਡਰੱਗ ਮਨੀ ਅਤੇ ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਟਾਂਡਾ ਦੇ ਮੁਖੀ ਇੰਸਪੈਕਟਰ ਗੁਰਜਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਟਾਂਡਾ ਪੁਲਸ ਦੇ ਏ. ਐੱਸ. ਆਈ. ਚੌਂਕੀ ਇੰਚਾਰਜ ਅੱਡਾ ਸਰਾਂ ਸਰਬਜੀਤ ਸਿੰਘ ਵੱਲੋਂ ਪਿੰਡ ਕੰਧਾਲਾ ਜੱਟਾ, ਦਰੀਆ, ਬਾਬਕ ਸੰਪਰਕ ਸੜਕ ਤੇ ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਸੁਰਜਨ ਪੁੱਤਰ ਜੀਤ ਰਾਮ ਵਾਸੀ ਖਰਲ ਖ਼ੁਰਦ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਖ਼ਤਰੇ ਦੀ ਘੰਟੀ! ਪਿਆਕੜਾਂ ਲਈ ਵੱਡੀ ਖ਼ਬਰ, ਨਵੇਂ ਹੁਕਮ ਜਾਰੀ, ਸ਼ਰਾਬ ਦੇ ਵੱਡੇ ਬ੍ਰਾਂਡਾਂ ਦੇ ਨਾਂ 'ਤੇ ਹੋ ਰਿਹੈ...
ਉਨ੍ਹਾਂ ਹੋਰ ਦੱਸਿਆ ਕਿ ਉਕਤ ਨੌਜਵਾਨ ਪਾਸੋਂ ਟਾਂਡਾ ਪੁਲਸ ਨੇ 132 ਨਸ਼ੀਲੀਆਂ ਗੋਲ਼ੀਆਂ ਅਤੇ 4200 ਰੁਪਏ ਡਰੱਗ ਮਨੀ ਬਰਾਮਦ ਕਰਕੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ ਵਿਚ ਫਿਰ ਸ਼ਰਮਨਾਕ ਘਟਨਾ ! ਹੁਣ ਗੈਂਗਰੇਪ ਦਾ ਸ਼ਿਕਾਰ ਹੋਈ ਔਰਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖ਼ਤਰੇ ਦੀ ਘੰਟੀ! ਪਿਆਕੜਾਂ ਲਈ ਵੱਡੀ ਖ਼ਬਰ, ਨਵੇਂ ਹੁਕਮ ਜਾਰੀ, ਸ਼ਰਾਬ ਦੇ ਵੱਡੇ ਬ੍ਰਾਂਡਾਂ ਦੇ ਨਾਂ 'ਤੇ ਹੋ ਰਿਹੈ...
NEXT STORY