ਰੂਪਨਗਰ (ਵਿਜੇ)-ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਬਾਰਿਸ਼ ਨਾਲ ਪ੍ਰਭਾਵਿਤ ਰੂਪਨਗਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਹ ਵਾਰਡ ਨੰਬਰ-3, ਬਸੰਤ ਨਗਰ, ਅੰਬੇਡਕਰ ਕਾਲੋਨੀ, ਗੋਬਿੰਦ ਵੈਲੀ ਮਾਜਰੀ ਰੋਡ ਦੇ ਲੋਕਾਂ ਨੂੰ ਮਿਲੇ ਅਤੇ ਪਾਣੀ ਭਰਨ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨਾਲ ਇਲਾਕੇ ਦੇ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।

ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਭਾਰੀ ਬਰਸਾਤ ਕਾਰਨ ਦਰਿਆਵਾਂ ’ਚ ਉਫਾਨ ਅਤੇ ਪਾਣੀ ਭਰ ਜਾਣ ਕਾਰਨ ਇਲਾਕੇ ਦਾ ਕਾਫ਼ੀ ਨੁਕਸਾਨ ਹੋਇਆ ਹੈ। ਇਲਾਕੇ ਨੂੰ ਜੋੜਨ ਵਾਲੀਆਂ ਸੜਕਾਂ ਟੁੱਟ ਚੁੱਕੀਆਂ ਹਨ, ਜਿਸ ਕਾਰਨ ਲੋਕਾਂ ਦਾ ਆਉਣਾ-ਜਾਣਾ ਮੁਸ਼ਕਿਲ ਹੋ ਗਿਆ ਹੈ ਅਤੇ ਮੁੱਢਲੀਆਂ ਸਹੂਲਤਾਂ ’ਚ ਵੀ ਦਿੱਕਤ ਆ ਰਹੀ ਹੈ। ਇਸ ਤੋਂ ਇਲਾਵਾ ਘਰਾਂ ਅਤੇ ਫ਼ਸਲਾਂ ਨੂੰ ਵੀ ਬਹੁਤ ਨੁਕਸਾਨ ਪਹੁੰਚਿਆ ਹੈ। ਇਸ ਦੌਰਾਨ ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਥਿਤੀ ਨੂੰ ਆਮ ਵਾਂਗ ਬਣਾਉਣ ਲਈ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਵੀ ਦਿੱਤੇ।
ਇਹ ਵੀ ਪੜ੍ਹੋ- ਹੜ੍ਹਾਂ ਦੇ ਹਾਲਾਤ 'ਚ ਲੋਕਾਂ ਦੇ ਬਚਾਅ ਕਾਰਜਾਂ ਲਈ ਡੀ. ਸੀ. ਕਪੂਰਥਲਾ ਵੱਲੋਂ ਉੱਚ ਅਧਿਕਾਰੀਆਂ ਦੇ ਨੰਬਰ ਜਾਰੀ
ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੇਲੇ ਵੀ ਭਾਰੀ ਮੀਂਹ ਕਾਰਨ ਅਜਿਹੇ ਹਾਲਾਤ ਪੈਦਾ ਹੋਏ ਸਨ ਪਰ ਫਿਰ ਸਰਕਾਰ ਵੱਲੋਂ ਸਮੇਂ ਸਿਰ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਰੂਪਨਗਰ, ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕਿਆਂ ’ਚ ਫ਼ਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਨਾਲ ਬਰਿੰਦਰ ਢਿੱਲੋਂ ਹਲਕਾ ਇੰਚਾਰਜ ਰੂਪਨਗਰ ਅਤੇ ਜਰਨਲ ਸਕੱਤਰ ਇੰਡੀਅਨ ਯੂਥ ਕਾਂਗਰਸ, ਨਗਰ ਕੌਂਸਲ ਪ੍ਰਧਾਨ ਸੰਜੇ ਵਰਮਾ, ਉੱਪ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਚਰਨਜੀਤ ਚੰਨੀ, ਪ੍ਰਵੇਸ਼ ਸੋਨੀ ਵਾਈਸ ਪ੍ਰਧਾਨ ਯੂਥ ਕਾਂਗਰਸ ਰੂਪਨਗਰ, ਬਲਾਕ ਪ੍ਰਧਾਨ ਸਰਬਜੀਤ ਸਿੰਘ ਸੈਣੀ, ਪਰਮਿੰਦਰ ਸਿੰਘ ਪਿੰਕਾ, ਭਰਤ ਵਾਲੀਆ, ਗੁਰਮੀਤ ਸਿੰਘ ਰਿੰਕੂ ਕੌਂਸਲਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਧੁੱਸੀ ਬੰਨ੍ਹ ਟੁੱਟਣ ਕਾਰਨ ਦਰਜਨਾਂ ਪਿੰਡਾਂ 'ਚ ਹਾਲਾਤ ਬਦਤਰ, ਲੋਕਾਂ ਦੇ ਘਰ-ਖੇਤ ਪਾਣੀ ’ਚ ਡੁੱਬੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਗੱਡੀਆਂ ਚੋਰੀ ਕਰਕੇ ਵੇਚਣ ਵਾਲੇ ਗਿਰੋਹ ਦੇ 4 ਮੈਂਬਰ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ
NEXT STORY