ਟਾਂਡਾ ਉੜਮੁੜ (ਮੋਮੀ, ਜਸਵਿੰਦਰ)-ਮੌਜੂਦਾ ਪੰਚਾਇਤੀ ਚੋਣਾਂ ਦੌਰਾਨ ਪਿੰਡ ਮੂਨਕ ਖ਼ੁਰਦ ਦੇ ਨਿਵਾਸੀਆਂ ਨੇ ਇਕ ਵਾਰ ਫਿਰ ਤੋਂ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੇ ਹੋਏ ਸਰਬਸੰਮਤੀ ਨਾਲ ਪਿੰਡ ਦੀ ਪੰਚਾਇਤ ਦੀ ਚੋਣ ਕੀਤੀ ਹੈ। ਪਿੰਡ ਦੇ ਮੋਹਤਬਰ ਅਤੇ ਸੂਝਵਾਨ ਵਿਅਕਤੀਆਂ ਨੇ ਆਪਸੀ ਸਹਿਮਤੀ ਨਾਲ ਮਨਪ੍ਰੀਤ ਕੌਰ ਭਾਰਦਵਾਜ ਨੂੰ ਪਿੰਡ ਦੀ ਸਰਪੰਚ, ਸਰਬਜੀਤ ਸਿੰਘ ਮੋਮੀ, ਮਨਪ੍ਰੀਤ ਕੌਰ, ਰਾਜਵਿੰਦਰ ਕੌਰ, ਸਵਰਨ ਕੌਰ, ਤਜਿੰਦਰ ਸਿੰਘ ਲਾਡੀ, ਮੀਨਾ ਰਾਣੀ, ਤਜਿੰਦਰ ਸਿੰਘ ਲਾਡੀ, ਜਤਿੰਦਰ ਸਿੰਘ ਲਾਡੀ, ਹਰਪ੍ਰੀਤ ਸਿੰਘ ਨੂੰ ਪਿੰਡ ਦੇ ਮੈਂਬਰ ਪੰਚਾਇਤ ਨਿਯੁਕਤ ਕੀਤਾ।
ਇਹ ਵੀ ਪੜ੍ਹੋ- ਦਿਲ-ਦਹਿਲਾਉਣ ਵਾਲਾ ਹਾਦਸਾ: 18 ਸਾਲਾ ਮੁਟਿਆਰ ਨਾਲ ਵਾਪਰੀ ਗਈ ਵੱਡੀ ਅਣਹੋਣੀ
ਇਸ ਮੌਕੇ ਹੋਏ ਸਨਮਾਨ ਸਮਾਰੋਹ ਵਿਚ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪਿੰਡ ਵਿਚ ਸਰਬਸੰਮਤੀ ਹੋਣ ਨਾਲ ਸਮੁੱਚੇ ਪਿੰਡ ਵਾਸੀ ਵਧਾਈ ਦੇ ਪਾਤਰ ਹਨ। ਇਸ ਨਾਲ ਜਿੱਥੇ ਪਿੰਡ ਦੇ ਵਿਕਾਸ ਨੂੰ ਪਹਿਲ ਦਿੱਤੀ ਜਾਵੇਗੀ, ਉੱਥੇ ਹੀ ਆਪਸੀ ਪ੍ਰੇਮ ਪਿਆਰ ਅਤੇ ਭਾਈਚਾਰਕ ਸਾਂਝ ਨੂੰ ਵੀ ਹੋਰ ਜ਼ਿਆਦਾ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਪਿੰਡ ਵਿਚ ਸਾਰਿਆਂ ਦਾ ਪਿਆਰ ਇਤਫਾਕ ਬਣਿਆ ਰਹੇ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸਾਬਕਾ ਸਰਪੰਚ ਹਰਬੰਸ ਸਿੰਘ ਮੂਨਕ, ਸਾਬਕਾ ਸਰਪੰਚ ਤੀਰਥ ਸਿੰਘ, ਸਾਬਕਾ ਸਰਪੰਚ ਸ਼ਾਮ ਸਿੰਘ ਮੂਨਕਾਂ, ਸਾਬਕਾ ਸਰਪੰਚ ਕੁਲਵਿੰਦਰ ਕੌਰ, ਸਾਬਕਾ ਮੈਂਬਰ ਜ਼ਿਲਾ ਪ੍ਰੀਸ਼ਦ ਸੁਖਵਿੰਦਰ ਸਿੰਘ ਮੂਨਕ, ਸਮਾਜਸੇਵੀ ਦਵਿੰਦਰ ਸਿੰਘ ਲਾਡੀ, ਮਿਸਤਰੀ ਅਮਰਜੀਤ ਸਿੰਘ, ਕਮਲਜੀਤ ਸਿੰਘ ਨੇ ਸੰਬੋਧਨ ਕਰਦਿਆਂ ਸਮੁੱਚੀ ਪੰਚਾਇਤ ਨੂੰ ਮੁਬਾਰਕਬਾਦ ਦਿੱਤੀ ਅਤੇ ਪਿੰਡ ਦੇ ਵਿਕਾਸ ਵਾਸਤੇ ਇਕਮੁੱਠ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ- ਨਰਾਤਿਆਂ ਦੇ ਪਹਿਲੇ ਦਿਨ ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਨਹਿਰ 'ਚੋਂ ਮਿਲੀ ਬੱਚੀ ਦੀ ਲਾਸ਼, ਵੇਖ ਪੁਲਸ ਵੀ ਹੈਰਾਨ
ਇਸ ਮੌਕੇ ਨਵ-ਨਿਯੁਕਤ ਸਰਪੰਚ ਬੀਬੀ ਮਨਪ੍ਰੀਤ ਕੌਰ ਤੇ ਹੋਰਨਾਂ ਪੰਚਾਇਤ ਮੈਂਬਰਾਂ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਿੰਡ ਦੀ ਬਿਹਤਰੀ ਵਾਸਤੇ ਇਕਮੁੱਠ ਹੋ ਕੇ ਕੰਮ ਕਰਨਗੇ। ਇਸ ਮੌਕੇ ਪਰਮਜੀਤ ਸਿੰਘ ਪੰਮੀ, ਜਰਨੈਲ ਸਿੰਘ, ਜੋਗਿੰਦਰ ਕੌਰ, ਬੀਬੀ ਸੁਰਜੀਤ ਕੌਰ, ਕਰਮ ਚੰਦ ਮਹਿਮੀ, ਭਜਨ ਸਿੰਘ ਗੁਰਦੀਪ ਸਿੰਘ, ਜਥੇਦਾਰ ਪਰਮਜੀਤ ਸਿੰਘ ਖਾਲਸਾ, ਗੁਰਿੰਦਰ ਸਿੰਘ ਗਿੰਦੂ, ਹਿੰਮਤ ਸਿੰਘ ਰਾਜਾ ਸਿੰਘ, ਮੋਹਨਜੀਤ ਸਿੰਘ, ਮਨਜੀਤ ਸਿੰਘ ਸਵੀਟਾ, ਸੁਰਜੀਤ ਸਿੰਘ ਕਾਲਾ ਭਜਨ ਸਿੰਘ ਤੋਂ ਇਲਾਵਾ ਪਿੰਡ ਦੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਚਾਇਤੀ ਚੋਣਾਂ ਦਾ ਰਸਤਾ ਸਾਫ਼, ਹਾਈਕੋਰਟ ਨੇ ਪਟੀਸ਼ਨਾਂ ਕੀਤੀਆਂ ਖਾਰਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਦਿਲ-ਦਹਿਲਾਉਣ ਵਾਲਾ ਹਾਦਸਾ: 18 ਸਾਲਾ ਮੁਟਿਆਰ ਨਾਲ ਵਾਪਰੀ ਗਈ ਵੱਡੀ ਅਣਹੋਣੀ
NEXT STORY