ਜਲੰਧਰ (ਰੱਤਾ)-ਉਂਝ ਤਾਂ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਬਿਆਨ ਜਾਰੀ ਕੀਤਾ ਜਾਂਦਾ ਹੈ ਕਿ ਪੰਜਾਬ ’ਚ ਧੱੜਲੇ ਨਾਲ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਪਰ ਅਸਲ ਵਿਚ ਲਗਦਾ ਹੈ ਕਿ ਸੂਬਾ ਸਰਕਾਰ ਕੋਲ ਸਿਹਤ ਵਿਭਾਗ ਵਿਚ ਖਾਲੀ ਪਈਆਂ ਕਈ ਅਸਾਮੀਆਂ ਲਈ ਕੋਈ ਉੱਚ ਅਧਿਕਾਰੀ ਹੈ ਹੀ ਨਹੀਂ।
ਇਸ ਦਾ ਅਨੁਮਾਨ ਇਸ ਗੱਲ ਤੋਂ ਹਰ ਕੋਈ ਬੜੀ ਆਸਾਨੀ ਨਾਲ ਲਗਾ ਸਕਦਾ ਹੈ ਕਿ ਸੂਬੇ ਵਿਚ ਇਸ ਸਮੇਂ ਡਿਪਟੀ ਡਾਇਰੈਕਟਰ ਚੰਡੀਗੜ੍ਹ, ਪ੍ਰਿੰਸੀਪਲ ਟਰੇਨਿੰਗ ਸੈਂਟਰ, ਸਿਵਲ ਸਰਜਨ ਲੁਧਿਆਣਾ ਅਤੇ ਫਿਰੋਜ਼ਪੁਰ ਦੀ ਅਸਾਮੀ ਖਾਲੀ ਪਈ ਹੈ ਅਤੇ ਉਥੇ ਹੀ ਅਧਿਕਾਰੀਆਂ ਨੂੰ ਐਡੀਸ਼ਨਲ ਚਾਰਜ ਦੇ ਕੇ ਕੰਮ ਚਲਾਇਆ ਜਾ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਸਰਕਾਰ ਨੇ ਲੁਧਿਆਣਾ ਦੀ ਸਿਵਲ ਸਰਜਨ ਨੂੰ ਡੀ. ਐੱਚ. ਐੱਸ. ਦਫ਼ਤਰ ਚੰਡੀਗੜ੍ਹ ਵਿਚ ਬਤੌਰ ਡਿਪਟੀ ਡਾਇਰੈਕਟਰ ਤਾਇਨਾਤ ਕਰਦੇ ਹੋਏ ਡਾਇਰੈਕਟਰ ਦਾ ਚਾਰਜ ਦੇ ਦਿੱਤਾ ਸੀ ਪਰ ਕੁਝ ਦਿਨਾਂ ਬਾਅਦ ਉਸਨੂੰ ਲੁਧਿਆਣਾ ਦੇ ਸਿਵਲ ਸਰਜਨ ਦਾ ਵੀ ਐਡੀਸ਼ਨਲ ਚਾਰਜ ਸੌਂਪ ਦਿੱਤਾ ਗਿਆ।
ਇਹ ਵੀ ਪੜ੍ਹੋ: ਜਲੰਧਰ 'ਚ ਪਟਾਕਿਆਂ ਨੂੰ ਲੈ ਕੇ ਕਮਿਸ਼ਨਰੇਟ ਪੁਲਸ ਵੱਲੋਂ ਨਵਾਂ ਫਰਮਾਨ ਜਾਰੀ
ਪਤਾ ਲੱਗਾ ਹੈ ਕਿ ਅਕਤੂਬਰ ਮਹੀਨੇ ਦੇ ਅਖੀਰ ਤੱਕ ਸੂਬੇ ਵਿਚ ਇਕ ਹੋਰ ਡਾਇਰੈਕਟਰ, ਕੈਮੀਕਲ ਐਗਜਾਮੀਨਰ ਅਤੇ ਦੋ ਸਿਵਲ ਸਰਜਨਾਂ ਦੇ ਅਹੁਦੇ ਖਾਲੀ ਹੋਣ ਜਾ ਰਹੇ ਹਨ ਅਤੇ ਇਨ੍ਹਾਂ ’ਤੇ ਵੀ ਅਜੇ ਤੱਕ ਕਿਸੇ ਨੂੰ ਤਾਇਨਾਤ ਨਹੀਂ ਕੀਤਾ ਗਿਆ। ਇਹ ਵੀ ਪਤਾ ਲੱਗਾ ਹੈ ਕਿ ਕੁਝ ਮਹੀਨੇ ਪਹਿਲਾਂ ਸਰਕਾਰ ਨੇ ਇਕ ਸੀਨੀਅਰ ਮੈਡੀਕਲ ਅਫਸਰ ਨੂੰ ਤਰੱਕੀ ਦੇ ਕੇ ਡਿਪਟੀ ਡਾਇਰੈਕਟਰ ਬਣਾਇਆ ਸੀ ਪਰ ਉਸਦੀ ਕਿਤੇ ਵੀ ਬਤੌਰ ਡਿਪਟੀ ਡਾਇਰੈਕਟਰ ਪੋਸਟਿੰਗ ਹੀ ਨਹੀਂ ਹੋਈ ਅਤੇ ਉਸ ਅਧਿਕਾਰੀ ਨੇ ਵੀ ਅਕਤੂਬਰ ਮਹੀਨੇ ਵਿਚ ਰਿਟਾਇਰ ਹੋ ਜਾਣਾ ਹੈ। ਅਜਿਹੇ ਵਿਚ ਸੋਚਣ ਵਾਲੀ ਗੱਲ ਇਹ ਹੈ ਕਿ ਆਖਿਰ ਅਜਿਹੇ ਅਹਿਮ ਅਹੁਦਿਆਂ ਦਾ ਕੰਮ ਕਿਵੇਂ ਚਲਦਾ ਹੋਵੇਗਾ।
ਇਹ ਵੀ ਪੜ੍ਹੋ: ਤਾਂਤਰਿਕ ਦੀ ਕਰਤੂਤ ਨੇ ਉਡਾਏ ਪਰਿਵਾਰ ਦੇ ਹੋਸ਼, ਕੁੜੀ ਨਾਲ 3 ਮਹੀਨੇ ਟੱਪੀਆਂ ਹੱਦਾਂ ਤੇ ਖਿੱਚੀਆਂ ਅਸ਼ਲੀਲ ਤਸਵੀਰਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਕੈਨੇਡਾ ਨੇ ਪ੍ਰਵਾਸੀਆਂ ਨੂੰ ਦਿੱਤੀ ਖ਼ੁਸ਼ਖ਼ਬਰੀ, ਧੜਾਧੜ ਲੱਗਣਗੇ ਵੀਜ਼ੇ, ਪਰਿਵਾਰ ਸਣੇ ਮਿਲੇਗੀ PR
NEXT STORY