ਜਲੰਧਰ (ਕੁੰਦਨ, ਪੰਕਜ)- ਜਲੰਧਰ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਕਈ ਸਾਲਾਂ ਤੋਂ ਕਈ ਇਮਾਰਤਾਂ ਅਤੇ ਦੁਕਾਨਾਂ ਬਣ ਰਹੀਆਂ ਹਨ। ਜਲੰਧਰ ਦੇ ਪੱਛਮੀ ਖੇਤਰ ਵਿੱਚ ਕਈ ਸਾਲਾਂ ਤੋਂ ਬਿਨਾਂ ਮਨਜ਼ੂਰੀ ਦੇ ਇਮਾਰਤਾਂ ਅਤੇ ਦੁਕਾਨਾਂ ਬਣ ਰਹੀਆਂ ਹਨ। ਨਗਰ ਨਿਗਮ ਵਿੱਚ ਉਨ੍ਹਾਂ ਨੂੰ ਰੋਕਣ ਵਾਲਾ ਕੋਈ ਨਹੀਂ ਹੈ। ਜਲੰਧਰ ਨਗਰ ਨਿਗਮ 'ਚ ਕਈ ਵੱਡੇ ਅਧਿਕਾਰੀ ਆਏ ਅਤੇ ਚਲੇ ਗਏ। ਨਗਰ ਨਿਗਮ ਥੋੜ੍ਹੇ ਸਮੇਂ ਲਈ ਸਖ਼ਤ ਕਾਰਵਾਈ ਕਰਦਾ ਹੈ ਕਿਉਂਕਿ ਨਗਰ ਨਿਗਮ ਵਿੱਚ ਇੰਸਪੈਕਟਰ ਪੱਧਰ ਦੇ ਅਧਿਕਾਰੀ ਆਪਣਾ ਕੰਮ ਜ਼ਿੰਮੇਵਾਰੀ ਨਾਲ ਨਹੀਂ ਕਰਦੇ ਕਿਉਂਕਿ ਇਮਾਰਤਾਂ ਦਾ ਸਾਰਾ ਕੰਮ ਇਨ੍ਹਾਂ ਇੰਸਪੈਕਟਰਾਂ ਦੀ ਨਿਗਰਾਨੀ ਹੇਠ ਆਉਂਦਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ 3 ਦਿਨ ਭਾਰੀ ਮੀਂਹ! ਘਰੋਂ ਨਿਕਲਣ ਤੋਂ ਪਹਿਲਾਂ ਰਹੋ ਸਾਵਧਾਨ, ਇਨ੍ਹਾਂ ਜ਼ਿਲ੍ਹਿਆਂ ਲਈ Alert
ਨਗਰ ਨਿਗਮ ਦੇ ਇੰਸਪੈਕਟਰਾਂ ਤੋਂ ਬਿਨਾਂ ਸ਼ਹਿਰ ਵਿੱਚ ਕੋਈ ਵੀ ਗੈਰ-ਕਾਨੂੰਨੀ ਉਸਾਰੀ ਹੋਣਾ ਸੰਭਵ ਨਹੀਂ ਹੈ। ਇੰਸਪੈਕਟਰ ਪੱਧਰ ਦੇ ਅਧਿਕਾਰੀਆਂ ਨੂੰ ਸਭ ਤੋਂ ਪਹਿਲਾਂ ਬਣ ਰਹੀਆਂ ਇਮਾਰਤਾਂ ਬਾਰੇ ਜਾਣਕਾਰੀ ਮਿਲ ਜਾਂਦੀ ਹੈ। ਜੇਕਰ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ ਤਾਂ ਸ਼ਹਿਰ ਵਿੱਚ ਗ਼ੈਰ-ਕਾਨੂੰਨੀ ਉਸਾਰੀ ਹੋਣਾ ਲਗਭਗ ਅਸੰਭਵ ਹੋ ਜਾਵੇਗਾ। ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਸੰਦੀਪ ਰਿਸ਼ੀ ਨੇ ਫ਼ੋਨ 'ਤੇ ਦੱਸਿਆ ਕਿ ਜਲੰਧਰ ਸ਼ਹਿਰ ਵਿੱਚ ਕਿਸੇ ਵੀ ਗ਼ੈਰ-ਕਾਨੂੰਨੀ ਉਸਾਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਹੜ੍ਹਾਂ ਵਿਚਾਲੇ ਇਕ ਹੋਰ ਵੱਡੀ ਅਪਡੇਟ ਆਈ ਸਾਹਮਣੇ, ਪੰਜਾਬ 'ਚ 38 ਟਰੇਨਾਂ ਰੱਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਿਆਸ ਦਰਿਆ ਕੋਲ ਪਹੁੰਚ ਸਾਬਕਾ ਮਹਿਲਾ ਪੰਚ ਨੇ ਪਹਿਲਾਂ ਕੀਤੀ ਅਰਦਾਸ, ਫਿਰ ਵੇਖਦੇ ਹੀ ਵੇਖਦੇ ਕਰ 'ਤਾ ਵੱਡਾ ਕਾਂਡ
NEXT STORY