ਜਲੰਧਰ (ਕਸ਼ਿਸ਼)- ਪੰਜਾਬ ਵਿੱਚ ਹਰ ਰੋਜ਼ ਲੁੱਟਖੋਹ ਅਤੇ ਚੋਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇਕ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ, ਜਿੱਥੇ ਚੋਰਾਂ ਨੇ ਇਕ ਮਨਿਆਰੀ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਹੈ। ਜਾਣਕਾਰੀ ਮੁਤਾਬਕ ਜਲੰਧਰ ਵਿਚ ਬਸਤੀ ਗੁਜ਼ਾਂ ਦੇ ਭੀੜ-ਭੜੱਕੇ ਵਾਲੇ ਲੰਬੇ ਬਾਜ਼ਾਰ ਵਿਚ ਚੋਰਾਂ ਨੇ ਇਕ ਮਨਿਆਰੀ ਦੀ ਦੁਕਾਨ ਵਿਚ ਦਾਖ਼ਲ ਹੋ ਕੇ ਨੋਟਾਂ ਦੇ ਹਾਰ ਸਮੇਤ ਹੋਰ ਸਾਮਾਨ ਚੋਰੀ ਕਰ ਲਿਆ ਅਤੇ ਫਰਾਰ ਹੋ ਗਏ। ਪੀੜਤ ਨੇ ਤੁਰੰਤ ਇਸ ਬਾਰੇ ਸ਼ਹਿਰ ਦੀ ਪੁਲਸ ਨੂੰ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ।
ਜਦੋਂ ਦੁਕਾਨ ਮਾਲਕ ਸਵੇਰੇ 10.30 ਵਜੇ ਦੁਕਾਨ 'ਤੇ ਆਇਆ ਤਾਂ ਤਾਲੇ ਗਾਇਬ ਵੇਖ ਕੇ ਹੈਰਾਨ ਰਹਿ ਗਿਆ। ਫਿਰ ਉਸ ਨੂੰ ਪਤਾ ਲੱਗਾ ਕਿ ਦੁਕਾਨ ਵਿੱਚ ਚੋਰੀ ਹੋਈ ਹੈ। ਜਦੋਂ ਉਸ ਨੇ ਦੁਕਾਨ ਦੇ ਅੰਦਰ ਵੇਖਿਆ ਤਾਂ 500 ਰੁਪਏ ਦੇ ਨੋਟਾਂ ਨਾਲ ਬਣੇ ਹਾਰ, ਮਹਿੰਗੇ ਰੰਗ ਅਤੇ ਹੋਰ ਸਾਮਾਨ ਚੋਰੀ ਹੋ ਗਿਆ ਸੀ। ਦੁਕਾਨ ਦੇ ਮਾਲਕ ਗੋਪਾਲ ਨੇ ਦੱਸਿਆ ਕਿ ਚੋਰ ਦੁਕਾਨ ਦੇ ਤਾਲੇ ਅਤੇ ਕੈਸ਼ ਬਾਕਸ ਵਿੱਚ ਰੱਖੇ ਪੈਸੇ ਵੀ ਲੈ ਗਏ। ਦੱਸਿਆ ਜਾ ਰਿਹਾ ਹੈ ਕਿ ਦੁਕਾਨ ਦੇ ਤਾਲੇ ਕਿਸੇ ਚੀਜ਼ ਨਾਲ ਮਾਰ ਕੇ ਤੋੜੇ ਗਏ ਸਨ।
ਇਹ ਵੀ ਪੜ੍ਹੋ : UK ਜਾ ਕੇ ਮੁੜ ਸੁਰਖੀਆਂ 'ਚ ਆਇਆ ਕੁੱਲ੍ਹੜ ਪਿੱਜ਼ਾ ਕੱਪਲ, ਇਕ ਹੋਰ ਵੀਡੀਓ ਆਈ ਸਾਹਮਣੇ
ਇਹ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿੱਚ ਕੈਦ ਹੋ ਗਈ ਹੈ। ਦੁਕਾਨ ਦੇ ਨਾਲ ਲੱਗਦੀ ਗਲੀ ਵਿੱਚ ਲੱਗੇ ਸੀ. ਸੀ. ਟੀ. ਵੀ. ਵਿੱਚ ਸਾਫ਼ ਵਿਖਾਈ ਦੇ ਰਿਹਾ ਹੈ ਕਿ ਦੋਸ਼ੀ ਸਾਰਾ ਸਾਮਾਨ ਇਕ ਬੋਰੀ ਵਿੱਚ ਪਾ ਕੇ ਲੈ ਗਏ ਸਨ। ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਇਸ ਘਟਨਾ ਨੂੰ ਆਸਾਨੀ ਨਾਲ ਅੰਜਾਮ ਦਿੱਤਾ ਕਿਉਂਕਿ ਦੁਕਾਨ ਦੇ ਅੰਦਰ ਰੱਖੇ ਡੱਬਿਆਂ ਦੀ ਵੀ ਤਲਾਸ਼ੀ ਲਈ ਗਈ ਅਤੇ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮਸ਼ਹੂਰ ਕੰਪਨੀਆਂ ਦੇ ਡਾਇਰੈਕਟਰਾਂ ਖ਼ਿਲਾਫ਼ FIR ਦਰਜ, ਪੂਰਾ ਮਾਮਲਾ ਕਰੇਗਾ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿਨ-ਦਿਹਾੜੇ ਵੱਡੀ ਵਾਰਦਾਤ, ਮੋਟਰਸਾਈਕਲ ਸਵਾਰਾਂ ਨੇ ਲੁੱਟੇ 4 ਲੱਖ ਰੁਪਏ
NEXT STORY