ਨਵਾਂਸ਼ਹਿਰ (ਤ੍ਰਿਪਾਠੀ)-ਸਕੂਟਰ ਅਤੇ ਕਾਰ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ 'ਤੇ ਕੁੱਟਮਾਰ ਕਰਨ ਦੇ ਦੋਸ਼ ’ਚ ਥਾਣਾ ਸਦਰ ਦੀ ਪੁਲਸ ਨੇ ਪਤੀ ਖ਼ਿਲਾਫ਼ ਦਾਜ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ’ਚ ਮੀਨਾ ਰਾਣੀ ਵਾਸੀ ਮਜੀਠਾ ਜ਼ਿਲ੍ਹਾ ਅੰਮ੍ਰਿਤਸਰ ਹਾਲ ਵਾਸੀ ਬਲਾਚੌਰ ਨੇ ਦੱਸਿਆ ਕਿ ਉਸ ਦਾ ਵਿਆਹ 14 ਮਈ 2022 ਨੂੰ ਸੰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਨਾਲ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਹੋਇਆ ਸੀ।
ਉਸ ਨੇ ਦੱਸਿਆ ਕਿ ਵਿਆਹ ਸਮੇਂ ਉਸ ਦੇ ਨਾਨਕੇ ਪਰਿਵਾਰ ਨੇ ਉਸ ਦੇ ਸਹੁਰੇ ਅਤੇ ਰਿਸ਼ਤੇਦਾਰਾਂ ਨੂੰ ਆਪਣੀ ਸਮਰੱਥਾ ਤੋਂ ਵੱਧ ਦਾਜ ਅਤੇ ਤੋਹਫ਼ੇ ਦਿੱਤੇ ਸਨ। ਦਾਜ ’ਚ ਸੋਨੇ ਦੀ ਅੰਗੂਠੀ, ਘੜੀ ਤੇ ਸੋਨੇ-ਚਾਂਦੀ ਦੇ ਗਹਿਣੇ ਉਸ ਦੇ ਪਤੀ ਨੂੰ ਦਿੱਤੇ ਸਨ। ਉਸ ਨੂੰ ਵਿਆਹ ਤੋਂ ਪਹਿਲਾਂ ਦੱਸਿਆ ਗਿਆ ਸੀ ਕਿ ਲੜਕਾ ਖੇਤੀ ਦੇ ਨਾਲ-ਨਾਲ ਪ੍ਰਾਈਵੇਟ ਨੌਕਰੀ ਵੀ ਕਰਦਾ ਹੈ। ਉਹ ਐੱਮ. ਏ. ਪਾਸ ਹੈ ਅਤੇ ਆਂਗਣਵਾੜੀ ਵਰਕਰ ਵਜੋਂ ਕੰਮ ਕਰਦੀ ਹੈ। ਵਿਆਹ ਦੇ ਕੁਝ ਮਹੀਨੇ ਬਾਅਦ ਹੀ ਉਸ ਨੇ ਉਸ ਨੂੰ ਘੱਟ ਦਾਜ ਲਿਆਉਣ ਦੇ ਤਾਅਨੇ ਮਾਰ ਕੇ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ- ਗਾਂ ਨੇ ਜਿੱਤ ਲਿਆ ਸੋਨਾਲੀਕਾ ਟਰੈਕਟਰ, ਕਾਰਨਾਮਾ ਜਾਣ ਨਹੀਂ ਹੋਵੇਗਾ ਯਕੀਨ
ਉਸ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਉਸ ਨੇ ਇਕ ਲੜਕੀ ਨੂੰ ਜਨਮ ਦਿੱਤਾ ਪਰ ਉਸ ਦਾ ਸਹੁਰਾ ਪਰਿਵਾਰ ਲੜਕੇ ਦੀ ਇੱਛਾ ਨੂੰ ਲੈ ਕੇ ਹੋਰ ਵੀ ਪ੍ਰੈਸ਼ਰ ਪਾ ਰਿਹਾ ਹੈ। ਉਨ੍ਹਾਂ ਨੇ ਡਿਲਿਵਰੀ ਤੋਂ ਬਾਅਦ ਉਸ ਦੀ ਸਹੀ ਦੇਖਭਾਲ ਨਹੀਂ ਕੀਤੀ ਭਾਵੇਂ ਕਿ ਉਸ ਦੀ ਡਿਲੀਵਰੀ ਵੱਡੇ ਆਪ੍ਰੇਸ਼ਨ ਰਾਹੀਂ ਹੋਈ ਸੀ। ਜਣੇਪੇ ਮਗਰੋਂ ਉਸ ਦਾ ਨਾਨਕਾ ਪਰਿਵਾਰ ਉਸ ਨੂੰ ਆਪਣੇ ਨਾਨਕੇ ਘਰ ਲੈ ਗਿਆ ਅਤੇ ਉਸ ਦੀ ਅਤੇ ਬੱਚੇ ਦੀ ਸਹੀ ਦੇਖਭਾਲ ਕੀਤੀ। ਲੜਕੀ ਦੇ ਜਨਮ ਤੋਂ ਬਾਅਦ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਲੈਣ ਨਹੀਂ ਆਇਆ। ਜਦੋਂ ਉਸ ਮਾਪੇ ਉਸ ਨੂੰ ਸਹੁਰੇ ਘਰ ਛੱਡ ਕੇ ਗਏ ਤਾਂ ਉਨ੍ਹਾਂ ਨੇ ਉਸ ਨੂੰ ਪਹਿਲਾਂ ਵਾਂਗ ਹੀ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਦੀ ਕੁੱਟਮਾਰ ਕਰਕੇ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ।
ਉਨ੍ਹਾਂ ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ’ਚ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ੀ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਕਤ ਸ਼ਿਕਾਇਤ ਦੀ ਪੜਤਾਲ ਉਪਰੰਤ ਜਾਂਚ ਅਫਸਰ ਵਲੋਂ ਦਿੱਤੀ ਗਈ ਨਤੀਜਾ ਰਿਪੋਰਟ ਦੇ ਆਧਾਰ ’ਤੇ ਥਾਣਾ ਸਿਟੀ ਬਲਾਚੌਰ ਦੀ ਪੁਲਸ ਨੇ ਵਿਆਹੁਤਾ ਔਰਤ ਦੇ ਪਤੀ ਸੰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਮਜੀਠਾ ਜ਼ਿਲ੍ਹਾ ਅੰਮ੍ਰਿਤਸਰ ਖ਼ਿਲਾਫ਼ ਦਾਜ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ ਰਾਤ ਨੂੰ ਬਾਹਰ ਨਿਕਲਣ ਵਾਲੇ ਥੋੜ੍ਹਾ ਸਾਵਧਾਨ, ਹੋ ਗਿਆ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਤਾਲੇ ਤੋੜ ਕੇ ਲੁੱਟੇ ਸੋਨੇ ਦੇ ਗਹਿਣੇ
NEXT STORY