ਨਵਾਂਸ਼ਹਿਰ/ਕਾਠਗੜ੍ਹ (ਤ੍ਰਿਪਾਠੀ/ਰਾਜੇਸ਼)-ਥਾਣਾ ਸਦਰ ਦੀ ਪੁਲਸ ਨੇ ਵਿਆਹੁਤਾ ਨੂੰ ਲੜਕਾ ਨਾ ਹੋਣ ’ਤੇ ਤਾਨੇ-ਮਹਿਣੇ ਮਾਰਨ ਅਤੇ ਦਾਜ ਦੀ ਮੰਗ ਨੂੰ ਲੈ ਕੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਤਹਿਤ ਪਤੀ, ਸੱਸ ਅਤੇ ਨਨਾਣ ਦੇ ਖ਼ਿਲਾਫ਼ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਬਲਜਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ ਫਰਵਰੀ 2017 ਵਿਚ ਪਲਵਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਰੈਲ ਮਾਜਰਾ ਨਾਲ ਹੋਇਆ ਸੀ। ਉਸ ਨੇ ਦੱਸਿਆ ਕਿ ਵਿਆਹ ਮਗਰੋਂ ਉਸ ਦੀਆਂ ਦੋ ਬੇਟੀਆਂ ਹਨ। ਉਸ ਨੇ ਦੱਸਿਆ ਕਿ ਕਰੀਬ 3 ਸਾਲ ਪਹਿਲਾਂ ਉਸ ਦੇ ਸਹੁਰੇ ਦੀ ਮੌਤ ਹੋ ਗਈ ਸੀ। ਸਹੁਰੇ ਦੀ ਮੌਤ ਤੋਂ ਬਾਅਦ ਉਸ ਦੀ ਸੱਸ ਕਸ਼ਮੀਰ ਕੌਰ ਅਤੇ ਉਸ ਦੇ ਪਤੀ ਪਲਵਿੰਦਰ ਸਿੰਘ ਨੇ ਉਸ ਨਾਲ ਘਰੇਲੂ ਝਗੜਾ ਕਰਨਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ: ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ ਵਰੁਣ ਦਾ ਸ਼ਹਾਦਤ ਨੂੰ ਸਿੱਜਦਾ
ਉਸ ਨੇ ਦੱਸਿਆ ਕਿ ਬਹੁਤ ਪ੍ਰੇਸ਼ਾਨ ਹੋਣ ਕਾਰਨ ਉਸ ਨੇ ਤਿੰਨ ਵਾਰ ਪੁਲਸ ਕੋਲ ਸ਼ਿਕਾਇਤ ਕੀਤੀ ਅਤੇ ਤਿੰਨੋਂ ਵਾਰੀ ਪਤਵੰਤਿਆਂ ਦੀ ਹਾਜ਼ਰੀ 'ਚ ਸਮਝੌਤਾ ਹੋ ਗਿਆ ਪਰ ਇਸ ਦੇ ਬਾਵਜੂਦ ਉਸ ਦਾ ਸਹੁਰਾ ਪਰਿਵਾਰ ਲੜਕਾ ਨਾ ਹੋਣ ਅਤੇ ਦਾਜ ਦੀ ਮੰਗ ਨੂੰ ਲੈ ਕੇ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਰਿਹਾ। ਉਸ ਨੇ ਦੱਸਿਆ ਕਿ ਉਸ ਦੀ ਸੁਖਵਿੰਦਰ ਕੌਰ ਪਤਨੀ ਜਰਮਨਜੀਤ ਸਿੰਘ ਵਾਸੀ ਪਿੰਡ ਈਸ਼ਾਪੁਰ ਤਹਿਸੀਲ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਵੀ ਉਸ ਦੇ ਘਰੇਲੂ ਮਾਮਲਿਆਂ ਵਿਚ ਦਖ਼ਲ ਅੰਦਾਜ਼ੀ ਕਰਦੀ ਸੀ ਅਤੇ ਦੋ ਵਾਰ ਉਸ ਦੇ ਨਾਲ ਕੁੱਟਮਾਰ ਵੀ ਕੀਤੀ। ਉਸ ਨੇ ਦੱਸਿਆ ਕਿ ਉਸ ਦਾ ਪਤੀ ਉਸ ਨੂੰ ਖ਼ਰਚਾ ਵੀ ਨਹੀਂ ਦਿੰਦਾ ਸੀ। ਉਸ ਨੇ ਦੱਸਿਆ ਕਿ ਉਸ ਦਾ ਮਾਪੇ ਪਰਿਵਾਰ ਦਾਜ ਦੇਣ ਦੇ ਸਮਰੱਥ ਨਹੀਂ ਸੀ, ਜਿਸ ਕਾਰਨ ਉਸ ਨੇ ਆਪਣੇ ਮਾਪੇ ਘਰੋਂ ਦਾਜ ਦੀ ਮੰਗ ਨਹੀਂ ਕੀਤੀ। ਜਿਸ ਕਾਰਨ ਸਮੱਸਿਆ ਕਾਫ਼ੀ ਵੱਧ ਗਈ ਹੈ।
ਉਸ ਨੇ ਦੱਸਿਆ ਕਿ ਬੀਤੀ 27 ਜੁਲਾਈ ਨੂੰ ਉਸ ਨੇ ਰੈਲ ਮਾਜਰਾ ਵਿਖੇ ਪੁਲੀ ਤੋਂ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਪਰ ਕਿਸੇ ਅਣਪਛਾਤੇ ਵਿਅਕਤੀ ਉਸ ਨੂੰ ਨਹਿਰ ਵਿਚੋਂ ਬਾਹਰ ਕੱਢ ਲਿਆ ਅਤੇ ਉਸ ਦੀ ਭੈਣ ਨੇ ਸਵਾਰੀ ਦਾ ਪ੍ਰਬੰਧ ਕਰਕੇ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਰੋਪੜ ਵਿਚ ਦਾਖ਼ਲ ਕਰਵਾਇਆ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਉਸ ਨੇ ਇਨਸਾਫ਼ ਦੀ ਮੰਗ ਕਰਦਿਆਂ ਮੁਲਜ਼ਮ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
ਥਾਣਾ ਕਾਠਗੜ੍ਹ ਦੀ ਪੁਲਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ ’ਤੇ ਤਿਆਰ ਕੀਤੀ ਰਿਪੋਰਟ ਦੇ ਆਧਾਰ ’ਤੇ ਭਾਰਤੀ ਨਿਆ ਸੰਹਿਤਾ (ਬੀਐਨਐਸ 2023) ਧਾਰਾ 85 ਅਤੇ 3(5) ਤਹਿਤ ਪਤੀ ਪਲਵਿੰਦਰ ਸਿੰਘ ਪੁੱਤਰ ਰਣਜੀਤ ਸਿੰਘ, ਸੱਸ ਕਸ਼ਮੀਰ ਕੌਰ ਅਤੇ ਨਨਾਣ ਸੁਖਵਿੰਦਰ ਕੌਰ ਪਤਨੀ ਜਰਮਨਜੀਤ ਸਿੰਘ ਵਾਸੀ ਪਿੰਡ ਈਸ਼ਾਪੁਰ ਅਜਨਾਲਾ (ਅੰਮ੍ਰਿਤਸਰ) ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
NEXT STORY