ਸੁਲਤਾਨਪੁਰ ਲੋਧੀ (ਸੋਢੀ)- ਸਥਾਨਕ ਸ਼ਹਿਰ ਵਿਚ ਦੋ ਨਾਕਾਬਪੋਸ਼ ਲੁਟੇਰੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਤੇ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਖੇਤਰ ਭਾਰਾ ਮੱਲ ਮੰਦਰ ਰੋਡ ਤੋਂ ਇਕ ਨੌਜਵਾਨ ਨੂੰ ਚਾਕੂ ਵਿਖਾ ਕੇ ਪਰਸ ਖੋਹ ਕੇ ਫਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਲਤਾਨਪੁਰ ਲੋਧੀ ਦੇ ਮੁਹੱਲਾ ਭਾਰਾ ਮੱਲ ਦੇ ਵਸਨੀਕ ਸੌਰਵ ਸ਼ਰਮਾ ਨੇ ਦੱਸਿਆ ਕਿ ਉਹ ਆਰੀਆ ਸਮਾਜ ਚੌਕ ਸਥਿਤ ਸਾਬਕਾ ਕੌਂਸਲਰ ਸੰਜੀਵ ਮਰਵਾਹਾ ਦੀ ਬਿਜਲੀ ਦੀ ਦੁਕਾਨ ’ਤੇ ਕੰਮ ਕਰਦਾ ਹੈ। ਬੁੱਧਵਾਰ ਰਾਤ ਕਰੀਬ 8:30 ਵਜੇ ਉਹ ਦੁਕਾਨ ਤੋਂ ਘਰ ਵਾਪਸ ਆ ਰਿਹਾ ਸੀ ਤਾਂ ਮੁਹੱਲਾ ਦੀਵਾਨਾ ’ਚ ਮੋਟਰਸਾਈਕਲ ’ਤੇ ਸਵਾਰ ਦੋ ਨਕਾਬਪੋਸ਼ ਨੌਜਵਾਨਾਂ ਨੇ ਉਸਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਉਸਨੂੰ ਉਨ੍ਹਾਂ ਅਣਪਛਾਤੇ ਨੌਜਵਾਨਾਂ ’ਤੇ ਸ਼ੱਕ ਹੋਇਆ ਅਤੇ ਉਹ ਸਦਰ ਬਾਜ਼ਾਰ ਵੱਲ ਭੱਜਣ ਲੱਗਾ।
ਇਹ ਵੀ ਪੜ੍ਹੋ: ਪੰਜਾਬ ਦੇ 14 ਜ਼ਿਲ੍ਹੇ ਰਹਿਣ ਸਾਵਧਾਨ! 2 ਦਿਨਾਂ ਲਈ Alert, ਮੌਸਮ ਦੀ 3 ਫਰਵਰੀ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ

ਭਾਰਾ ਮੱਲ ਮੰਦਰ ਰੋਡ ’ਤੇ ਸਥਿਤ ਉਸਦੇ ਘਰ ’ਤੇ ਉਕਤ ਨੌਜਵਾਨਾਂ ਨੇ ਉਸ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ ਅਤੇ ਉਸਦਾ ਪਰਸ ਖੋਹ ਲਿਆ। ਉਸਨੇ ਹੋਰ ਦੱਸਿਆ ਕਿ ਲੁਟੇਰਿਆਂ ਨੇ ਉਸਦਾ ਮੋਬਾਇਲ ਫੋਨ ਵੀ ਖੋਹਣ ਦੀ ਕੋਸ਼ਿਸ਼ ਕੀਤੀ, ਜਿਸ ’ਤੇ ਉਸਨੇ ਰੌਲਾ ਪਾਇਆ। ਰੌਲਾ ਸੁਣ ਕੇ ਉਸਦੀ ਮਾਂ ਭੱਜ ਕੇ ਆਈ। ਉਨ੍ਹਾਂ ਕਿਹਾ ਕਿ ਲੁਟੇਰੇ ਉਸ ਸਮੇਂ ਆਪਣੇ ਮੋਟਰਸਾਈਕਲ ’ਤੇ ਭੱਜ ਗਏ। ਇਸ ਸਬੰਧੀ ਉਨ੍ਹਾਂ ਥਾਣਾ ਸੁਲਤਾਨਪੁਰ ਲੋਧੀ ਵਿਖੇ ਸ਼ਿਕਾਇਤ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਦੋ ਦਿਨ ਇਹ ਰਸਤੇ ਰਹਿਣਗੇ ਬੰਦ! ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ
ਕੌਂਸਲਰ ਸੰਜੀਵ ਮਰਵਾਹਾ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲੁਟੇਰਿਆਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ। ਦੂਜੇ ਪਾਸੇ ਇਸ ਸਬੰਧੀ ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਇੰਸਪੈਕਟਰ ਹਰਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਨੇੜਲੇ ਸੀ. ਸੀ. ਟੀ. ਵੀ. ਕੈਮਰੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਇਹ ਮੁਲਜ਼ਮ ਗ੍ਰਿਫ਼ਤਾਰ ਕਰ ਲਏ ਜਾਣਗੇ।
ਇਹ ਵੀ ਪੜ੍ਹੋ: ਪੰਜਾਬ ਦੇ ਕਾਂਗਰਸੀ ਨੇਤਾ ਦਾ ਦਿਹਾਂਤ! Fitness ਵਜੋਂ ਸਨ ਮਸ਼ਹੂਰ, MP ਚੰਨੀ ਦੇ ਸਨ ਕਰੀਬੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਦੇ 14 ਜ਼ਿਲ੍ਹੇ ਰਹਿਣ ਸਾਵਧਾਨ! 2 ਦਿਨਾਂ ਲਈ Alert, ਮੌਸਮ ਦੀ 3 ਫਰਵਰੀ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ
NEXT STORY