ਜਲੰਧਰ (ਵਿਨੀਤ)–ਚੱਢਾ ਐਂਟਰਪ੍ਰਾਈਜ਼ਿਜ਼ ਦੀ ਕੈਮੀਕਲ ਫੈਕਟਰੀ ਵਿਚ ਬੀਤੇ ਦਿਨ ਹੋਏ ਸ਼ਾਰਟ ਸਰਕਿਟ ਕਾਰਨ ਅਚਾਨਕ ਅੱਗ ਲੱਗ ਗਈ। ਫੈਕਟਰੀ ਦੇ ਮਾਲਕ ਪੰਕਜ ਚੱਢਾ ਅਤੇ ਪ੍ਰਿੰਸ ਚੱਢਾ ਨੇ ਅੱਗ ਲੱਗਣ ਦੇ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੂੰ ਸੂਚਿਤ ਕੀਤਾ ਤਾਂ ਉਨ੍ਹਾਂ ਕਾਫ਼ੀ ਸਖ਼ਤ ਮਿਹਨਤ ਦੇ ਬਾਅਦ ਅੱਗ ’ਤੇ ਕਾਬੂ ਪਾ ਲਿਆ।
ਇਹ ਵੀ ਪੜ੍ਹੋ: DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ ਹੋਵੇ CBI ਜਾਂਚ, ਪਰਿਵਾਰ ਦੇ ਇਨਸਾਫ਼ ਲਈ ਸੰਘਰਸ਼ ਰਹੇਗਾ ਜਾਰੀ: ਅਸ਼ਵਨੀ ਸ਼ਰਮਾ
ਚੱਢਾ ਨੇ ਦੱਸਿਆ ਕਿ ਜਿਵੇਂ ਹੀ ਫੈਕਟਰੀ ਦੇ ਕਰਮਚਾਰੀਆਂ ਨੇ ਉਨ੍ਹਾਂ ਨੂੰ ਅੱਗ ਲੱਗਣ ਦੀ ਸੂਚਨਾ ਦਿੱਤੀ ਤਾਂ ਉਨ੍ਹਾਂ ਅੱਗ ਬੁਝਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਪਰ ਉਦੋਂ ਤਕ ਅੱਗ ਭਿਆਨਕ ਰੂਪ ਧਾਰਨ ਕਰ ਚੁੱਕੀ ਸੀ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਸਮੇਂ ’ਤੇ ਪਹੁੰਚ ਕੇ ਅੱਗ ਨੂੰ ਘੱਟ ਕੀਤਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਨਾਲ ਰਬੜ ਕੈਮੀਕਲ ਦੇ ਨਾਲ-ਨਾਲ ਫੈਕਟਰੀ ਦੀਆਂ ਮਸ਼ੀਨਾਂ ਵੀ ਸੜ ਕੇ ਸੁਆਹ ਹੋ ਗਈਆਂ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਸਬੰਧੀ ਬਸਤੀ ਬਾਵਾ ਖੇਲ ਦੀ ਪੁਲਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ! ਮੋਰਿੰਡਾ ਨਾਲ ਜੁੜੇ ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਟਾਂਡਾ 'ਚ ਫਿਰ ਤੋਂ ਹੋਈ ਬਾਰਿਸ਼ ਕਾਰਨ ਕਣਕ ਦੀ ਫ਼ਸਲ ਦਾ ਹੋਇਆ ਨੁਕਸਾਨ
NEXT STORY