ਜਲੰਧਰ (ਮਹੇਸ਼)–ਢਿੱਲਵਾਂ ਰੋਡ ’ਤੇ ਵੀਰਵਾਰ ਸ਼ਾਮ ਨੂੰ ਅਚਾਨਕ ਅੱਗ ਲੱਗ ਗਈ, ਜਿਸ ਦੇ ਬਾਅਦ ਲੋਕਾਂ ਵਿਚ ਭਾਜੜ ਮਚ ਗਈ। ਆਲੇ-ਦੁਆਲੇ ਦੇ ਦੁਕਾਨਦਾਰਾਂ ਅਤੇ ਹੋਰ ਰਾਹਗੀਰਾਂ ਦੀ ਉਥੇ ਭਾਰੀ ਭੀੜ ਇਕੱਠੀ ਹੋ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਦਕੋਹਾ ਪੁਲਸ ਚੌਕੀ ਦੇ ਮੁਲਾਜ਼ਮ ਅਤੇ ਇਲਾਕੇ ਵਿਚ ਗਸ਼ਤ ਕਰਨ ਵਾਲੀ ਪੁਲਸ ਪਾਰਟੀ ਵੀ ਪਹੁੰਚ ਗਈ ਸੀ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਭਾਰੀ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ, ਜਿਸ ਕਾਰਨ ਕਿਸੇ ਵੱਡਾ ਨੁਕਸਾਨ ਤੋਂ ਬਚਾਅ ਹੋ ਗਿਆ।
ਇਹ ਵੀ ਪੜ੍ਹੋ: ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ ਕਰ ਲਓ ਇਹ ਕੰਮ
ਇਸ ਸਬੰਧ ਵਿਚ ਰਾਮਾ ਮੰਡੀ ਦੇ ਸਾਬਕਾ ਕੌਂਸਲਰ ਮਨਦੀਪ ਜੱਸਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਰਕੀਟ ਵਿਚ ਲੱਗੇ ਹੋਏ ਸਾਈਨ ਬੋਰਡ ਨੂੰ ਸ਼ਾਰਟ ਸਰਕਟ ਕਾਰਨ ਅੱਗ ਲੱਗੀ ਹੈ, ਜਿਸ ਨੇ ਮਿੰਟਾਂ ਵਿਚ ਹੀ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਨੂੰ ਦੇਖਦੇ ਹੀ ਲੋਕ ਸਹਿਮ ਗਏ।
ਇਹ ਵੀ ਪੜ੍ਹੋ: ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ ਵੀਡੀਓ ਬਣਾ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਾੜ ਤੇ ਰਹਿੰਦ-ਖੂੰਦ ਨੂੰ ਲਾਈ ਜਾ ਰਹੀ ਅੱਗ, ਨਹੀਂ ਪੈ ਰਹੀ ਠੱਲ੍ਹ!
NEXT STORY