ਰੂਪਨਗਰ (ਵਿਜੇ ਸ਼ਰਮਾ)-ਰੂਪਨਗਰ ’ਚ ਇਕ ਦੁਕਾਨ ਨੂੰ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਦੁਕਾਨ ’ਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਸ਼ਹਿਰ ’ਚ ਗੁਰਦੁਆਰਾ ਸਿੰਘ ਸਭਾ ਦੇ ਨਜ਼ਦੀਕ ਕੋਮਲ ਫੋਟੋ ਫ੍ਰੇਮ ਨਾਮ ਦੀ ਦੁਕਾਨ ’ਤੇ ਰਾਤ ਸਾਢੇ ਨੌ ਵਜੇ ਦੇ ਕਰੀਬ ਅੱਗ ਦੀ ਘਟਨਾ ਵਾਪਰੀ ਅਤੇ ਅੱਗ ਦੀ ਲਪਟਾਂ ਵੇਖ ਕੇ ਨਜ਼ਦੀਕੀ ਇਲਾਕੇ ਵਿਚ ਰਹਿੰਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।
ਦੁਕਾਨ ਦੇ ਮਾਲਕ ਹਰਭਜਨ ਸਿੰਘ ਨੇ ਦੱਸਿਆ ਕਿ ਉਹ ਬੀਤੀ ਰਾਤ ਦੁਕਾਨ ਬੰਦ ਕਰਕੇ ਘਰ ਗਿਆ ਹੀ ਸੀ ਕਿ ਉਸ ਨੂੰ ਕਿਸੇ ਨੇ ਫੋਨ ’ਤੇ ਹੀ ਦੁਕਾਨ ਨੂੰ ਅੱਗ ਲੱਗਣ ਦੀ ਸੂਚਨਾ ਦਿੱਤੀ ਪਰ ਜਦੋਂ ਉਸ ਨੇ ਦੁਕਾਨ ’ਤੇ ਤੁਰੰਤ ਜਾ ਕੇ ਵੇਖਿਆ ਤਾਂ ਅੱਗ ਨੇ ਦੁਕਾਨ ਨੂੰ ਪੂਰੀ ਤਰ੍ਹਾਂ ਨਾਲ ਲਪੇਟ ਵਿਚ ਲਿਆ ਹੋਇਆ ਸੀ ਅਤੇ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਰਮਨਾਕ ਘਟਨਾ, ਗੁਆਂਢੀ ਨੇ ਰੋਲੀ ਕੁੜੀ ਦੀ ਪੱਤ, ਖੁੱਲ੍ਹੇ ਭੇਤ ਨੇ ਉਡਾਏ ਪਿਓ ਦੇ ਹੋਸ਼
ਘਟਨਾ ਹੋਣ ’ਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੁਆਰਾ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਦੋਂ ਤੱਕ ਦੁਕਾਨ ’ਚ ਪਿਆ ਕੰਪਰੈਸ਼ਰ, ਕਟਿੰਗ ਮਸ਼ੀਨਾਂ, ਲੈਮੀਨੇਸ਼ਨ ਮਸ਼ੀਨ ਆਦਿ ਸਾਰਾ ਸਾਮਾਨ ਸੜ ਕੇ ਸਵਾਹ ਹੋ ਚੁੱਕਾ ਸੀ। ਦੁਕਾਨਦਾਰ ਅਨੁਸਾਰ ਉਸ ਦਾ 15 ਤੋਂ 20 ਲੱਖ ਰੁਪਏ ਦਾ ਨੁਕਸਾਨ ਹੋ ਗਿਆ, ਜਿਸ ਦੇ ਚਲਦਿਆਂ ਦੁਕਾਨਦਾਰ ਵੱਡੇ ਆਰਥਿਕ ਸੰਕਟ ਵਿਚ ਘਿਰ ਗਿਆ ਹੈ। ਦੂਜੇ ਪਾਸੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਦੁਕਾਨਦਾਰ ਹਰਭਜਨ ਸਿੰਘ ਦਾ ਕਹਿਣਾ ਹੈ ਕਿ ਉਸ ਨੂੰ ਕੁਝ ਸਮਝ ਨਹੀਂ ਆ ਰਿਹਾ ਕਿ ਆਖਰ ਅੱਗ ਕਿਵੇਂ ਲੱਗੀ।
ਇਹ ਵੀ ਪੜ੍ਹੋ- ਪੰਜਾਬ 'ਚ ਹੱਡ ਚੀਰਵੀਂ ਠੰਡ ਵਿਚਾਲੇ Advisory ਜਾਰੀ, ਬਜ਼ੁਰਗਾਂ ਤੇ ਬੱਚਿਆਂ ਨੂੰ ਚੌਕਸ ਰਹਿਣ ਦੀ ਲੋੜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
SGPC ਪ੍ਰਧਾਨ ਨੂੰ ਧਾਰਮਿਕ ਸਜ਼ਾ ਤੇ ਪੰਜਾਬ 'ਚ ਵੱਡਾ ਐਨਕਾਊਂਟਰ, ਜਾਣੋ ਦੇਸ਼ ਵਿਦੇਸ਼ ਦੀਆਂ ਟੌਪ 10 ਖਬਰਾਂ
NEXT STORY